11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨਗਰ ਕੀਰਤਨ ਵਿਚ ਸਹਿਯੋਗ ਦੇਣ ਵਾਲਿਆਂ ਦੇ ਸਦਾ ਰਿਣੀ ਰਹਾਂਗੇ-ਡੰਗ <br/>

Ad Position 21
No active advertisement
ਅਜੀਤ ਡੈਸਕ 24-04-2026
ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਰਬ ਸਾਂਝੀ ਸੇਵਾ ਸੋਸਾਇਟੀ ਦੀ ਇਕ ਮੀਟਿੰਗ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸੁਸਾਇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਡੰਗ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪਿਛਲੇ ਦਿਨੀਂ ਸੁਸਾਇਟੀ ਵਲੋਂ ਵਿਸਾਖੀ ਨੂੰ ਸਮਰਪਿਤ ਕੱਢੇ ਗਏ ਨਗਰ ਕੀਰਤਨ ਵਿਚ ਸਹਿਯੋਗ ਦੇਣ ਵਾਲੇ ਵਾਲਿਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸ. ਡੰਗ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਕਲਗੀਧਰ ਸਾਹਿਬ ਦੇ ਪ੍ਰਬੰਧਕ ਅਤੇ ਪੁਲਿਸ ਦਾ ਸੁਸਾਇਟੀ ਵਲੋਂ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਇਸ ਨਗਰ ਕੀਰਤਨ ਲਈ ਬਣਦਾ ਸਹਿਯੋਗ ਦਿੱਤਾ ਅਤੇ ਜਿਨ੍ਹਾਂ ਦੀ ਬਦੌਲਤ ਸੁਸਾਇਟੀ ਨਗਰ ਕੀਰਤਨ ਕੱਢਣ ਵਿਚ ਕਾਮਯਾਬ ਹੋ ਸਕੀ | ਉਨ੍ਹਾਂ ਆਖਿਆ ਕਿ ਸੁਸਾਇਟੀ ਵਲੋਂ ਧਾਰਮਿਕ ਗਤੀਵਿਧੀਆਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ ਅਤੇ ਜਲਦੀ ਹੀ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਬਲਵਿੰਦਰ ਸਿੰਘ ਭੁੱਲਰ, ਹਰਪਾਲ ਸਿੰਘ ਖਾਲਸਾ, ਸਰਬਜੀਤ ਸਿੰਘ ਛਾਪਾ, ਕੰਵਲਦੀਪ ਸਿੰਘ ਬਹਿਲ, ਜਸਦੀਪ ਸਿੰਘ ਕਾਉਂਕੇ, ਜਤਿੰਦਰਪਾਲ ਸਿੰਘ ਖਾਲਸਾ, ਸੰਤੋਖ ਸਿੰਘ, ਗੁਰਚਰਨ ਸਿੰਘ ਰੰਧਾਵਾ, ਕਿਰਪਾਲ ਸਿੰਘ ਮਨੋਚਾ, ਜਸਵਿੰਦਰ ਸਿੰਘ ਢਿੱਲੋਂ, ਪਵਿੱਤਰ ਸਿੰਘ ਹੈਪੀ, ਕਰਨਵੀਰ ਸਿੰਘ ਬਿੱਟਾ, ਮਨਸਿਮਰਨ ਸਿੰਘ, ਬੌਬੀ ਕਥੂਰੀਆ, ਰਾਣੀ ਧਾਲੀਵਾਲ, ਗੁਰਚਰਨ ਸਿੰਘ ਰੰਧਾਵਾ, ਜਸਪਾਲ ਕੌਰ, ਭੁਪਿੰਦਰ ਸਿੰਘ ਸਿੱਧੂ ਅਤੇ ਹੋਰ ਅਨੇਕਾਂ ਮੈਂਬਰ ਤੇ ਅਹੁਦੇਦਾਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਮਾਚਿਸ ਨਾਲ ਖੇਡਣ ਦੌਰਾਨ 3 ਸਾਲਾਂ ਬੱਚੀ ਅੱਗ ਨਾਲ ਝੁਲਸੀ
Ad Position 24