11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 24-04-2026
ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਵਿਆਹੁਤਾ ਨੂੰ ਪਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਅਤੇ ਸੱਸ ਖ਼ਿਲਾਫ਼ ਕੇਸ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜੋਤੀ ਬਾਤਿਸ਼ ਵਾਸੀ ਚੰਡੀਗੜ੍ਹ ਰੋਡ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਅਮਨਦੀਪ ਸਿੰਘ ਪਤੀ ਅਤੇ ਸੱਸ ਸਰਬਜੀਤ ਕÏਰ ਵਾਸੀ ਮਾਡਲ ਟਾਊਨ ਖੰਨਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕਥਿਤ ਦੋਸ਼ੀ ਅਮਨਦੀਪ ਨਾਲ ਉਸ ਦਾ ਵਿਆਹ 14 ਸਾਲ ਪਹਿਲਾਂ ਹੋਇਆ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਇਕ ਕਥਿਤ ਦੋਸ਼ੀ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨ ਲੱਗ ਪਏ ਅਤੇ ਬੀਤੇ ਦਿਨ ਕਥਿਤ ਦੋਸ਼ੀਆਂ ਨੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ |
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਅਵੀਜੀਤ ਵਾਸੀ ਦਿੱਲੀ ਰੋਡ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 6 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਉਕਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ |
ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼
ਪੁਲਿਸ ਨੇ ਕਮਲੇਸ਼ ਰਾਣੀ ਵਾਸੀ ਚੰਡੀਗੜ੍ਹ ਰੋਡ ਦੀ ਸ਼ਿਕਾਇਤ 'ਤੇ ਕੁਸ਼ਲ ਕੁਮਾਰ ਗਗਨ ਕੁਮਾਰ ਜਗਦੀਸ਼ ਕੁਮਾਰ ਵਾਸੀ ਸ਼ਿਵਾਜੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਪਰ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਉਸਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢
ਨਾਬਾਲਗ ਵਰਗਲਾਈ
ਪੁਲਿਸ ਨੇ ਮਾਧੁਰੀ ਵਾਸੀ ਭਗਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਪਿੰਟੂ ਵਾਸੀ ਪੰਜਾਬ ਮਾਤਾ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀ ਉਤੇ ਉਸਦੀ 16 ਸਾਲ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ¢ ਪੁਲਿਸ ਵਲੋਂ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ¢
ਨਾਜਾਇਜ਼ ਸ਼ਰਾਬ ਸਮੇਤ ਕਾਬੂ
ਪੁਲਿਸ ਨੇ ਰਿੰਕੂ ਕੁਮਾਰ ਵਾਸੀ ਰਾਹੋਂ ਰੋਡ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੰੂ ਫ਼ਿਰੋਜ਼ਪੁਰ ਰੋਡ ਤੋਂ ਕਾਬੂ ਕੀਤਾ ਹੈ, ਜਦੋਂ ਕਿ ਉਹ ਸ਼ਰਾਬ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ |
ਐਕਟਿਵਾ ਚੋਰੀ
ਸਥਾਨਕ ਵਿਜਿਆਨੰਦ ਹਸਪਤਾਲ ਦੇ ਬਾਹਰੋਂ ਚੋਰਾਂ ਵਲੋਂ ਹਿਤੇਸ਼ ਸ਼ਰਮਾ ਵਾਸੀ ਪ੍ਰੀਤਮ ਨਗਰ ਦਾ ਐਕਟਿਵਾ ਸਕੂਟਰ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢
ਨਸ਼ਾ ਕਰਦਾ ਕਾਬੂ
ਪੁਲਿਸ ਨੇ ਸੰਨੀ ਵਾਸੀ ਕੱਕਾ ਰੋਡ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚ ਨਸ਼ੀਲਾ ਪਦਾਰਥ ਅਤੇ ਹੋਰ ਸਾਮਾਨ ਬਰਾਮਦ ਕੀਤਾ | ਕਥਿਤ ਦੋਸ਼ੀ ਪਿੰਡ ਕਾਕੋਵਾਲ ਦੇ ਸਰਕਾਰੀ ਸਕੂਲ ਦੇ ਨੇੜੇ ਸੜਕ 'ਤੇ ਨਸ਼ਾ ਕਰ ਰਿਹਾ ਸੀ¢ ਦੂਜੇ ਮਾਮਲੇ ਵਿਚ ਪੁਲਿਸ ਨੇ ਲਖਵਿੰਦਰ ਸਿੰਘ ਉਰਫ਼ ਲੱਕੀ ਵਾਸੀ ਅੰਬੇਡਕਰ ਨਗਰ ਨੂੰ ਵੀ ਕਸ਼ਮੀਰ ਨਗਰ ਨੇੜੇ ਨਸ਼ਾ ਕਰਦੇ ਕਾਬੂ ਕੀਤਾ ਹੈ | ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਦੀ ਨੀਅਤ ਨਾਲ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਈ ਔਰਤ ਕਾਬੂ ਅਗਲੀ ਖ਼ਬਰ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦਾ ਲਿਆ ਜਾਇਜ਼ਾ <br/>
Ad Position 24