10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਬੇਅਦਬੀ ਦੀ ਨੀਅਤ ਨਾਲ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਈ ਔਰਤ ਕਾਬੂ

Ad Position 21
No active advertisement
ਅਜੀਤ ਡੈਸਕ 24-04-2026
ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਸਮਰਾਲਾ ਚੌਂਕ ਨੇੜੇ ਸਥਿਤ ਗੁਰਦੁਆਰਾ ਨਾਨਕਸਰ ਵਿਚ ਬੇਅਦਬੀ ਦੀ ਨੀਅਤ ਨਾਲ ਦਾਖਲ ਹੋਈ ਔਰਤ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਤਜਿੰਦਰ ਪਾਲ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਗੀਤਾ ਪਤਨੀ ਨਵਜੀਤ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਔਰਤ ਗੁਰਦੁਆਰਾ ਸਾਹਿਬ ਨੰਗੇ ਸਿਰ ਦਾਖਲ ਹੋਈ ਅਤੇ ਉਥੇ ਅਜੀਬ ਜਿਹੀਆ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ | ਜਿਸ 'ਤੇ ਉੱਥੇ ਮੌਜੂਦ ਗ੍ਰੰਥੀ ਸਿੰਘਾਂ ਨੇ ਉਸ ਨੂੰ ਕਾਬੂ ਕਰ ਲਿਆ ਤੇ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਤੇ ਫੋਰੀ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਪੁਲਿਸ ਵੱਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਲੋਂ 10 ਮਈ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਦਿਹਾੜਾ-ਗਾਬੜੀਆ... ਅਗਲੀ ਖ਼ਬਰ ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ <br/>
Ad Position 24