10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਅਕਾਲੀ ਦਲ ਵਲੋਂ 10 ਮਈ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਦਿਹਾੜਾ-ਗਾਬੜੀਆ <br/>

Ad Position 21
No active advertisement
ਅਜੀਤ ਡੈਸਕ 24-04-2026
ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਬੀ.ਸੀ.ਵਿੰਗ ਦੇ ਕੌਮੀ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਜਨਤਾ ਨਗਰ ਗਿੱਲ ਰੋਡ ਵਿਖੇ ਪੂਰੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਮੂਹ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ 10 ਮਈ ਨੂੰ ਮਨਾਏ ਜਾਣ ਵਾਲੇ ਸਮਾਗਮ ਸਬੰਧੀ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਜੱਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ 18ਵੀਂ ਸਦੀ ਦੇ ਮਹਾਨ ਯੋਧੇ, ਰਾਮਗੜ੍ਹੀਆ ਮਿਸਲ ਦੇ ਬਾਨੀ, ਲਾਲ ਕਿਲ੍ਹੇ ਦੇ ਜੇਤੂ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਨ ਨੂੰ ਦੁਪਹਿਰ 2 ਵਜੇ ਦਾਣਾ ਮੰਡੀ, ਗਿੱਲ ਰੋਡ, ਨੇੜੇ ਅਰੋੜਾ ਪੈਲੇਸ ਲੁਧਿਆਣਾ ਵਿਖੇ ਮਨਾਇਆ ਜਾ ਰਿਹਾ ਹੈ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਜੱਥੇਦਾਰ ਗਾਬੜੀਆ ਨੇ ਕਿਹਾ ਕਿ ਮੀਟਿੰਗ ਵਿਚ ਪੰਜਾਬ ਭਰ ਦੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਮੂਹ ਅਹੁਦੇਦਾਰਾਂ ਨੂੰ ਆ ਰਹੀਆਂ ਨਗਰ ਕੌਂਸਲ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਵੋਟਰ ਲਿਸਟਾਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ | ਜੱਥੇਦਾਰ ਗਾਬੜੀਆ ਨੇ 10 ਮਈ ਦਿਨ ਐਤਵਾਰ ਨੂੰ ਵੱਡੀ ਪੱਧਰ 'ਤੇ ਮਨਾਏ ਜਾ ਰਹੇ ਸਮਾਗਮ ਸਬੰਧੀ ਸਾਰਿਆਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਸਾਰਿਆਂ ਨੂੰ ਆਪਣੇ-ਆਪਣੇ ਸਾਥੀਆਂ ਸਮੇਤ ਪਹੁੰਚਣ ਲਈ ਕਿਹਾ ਕਿ ਇਸ ਸਮਾਗਮ ਵਿਚ ਸਾਰਿਆਂ ਦਾ ਸਮੇਂ ਸਿਰ ਪਹੁੰਚਣਾ ਜ਼ਰੂਰੀ ਹੋਵੇਗਾ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਗੁਰਮੀਤ ਸਿੰਘ ਕੁਲਾਰ, ਗੁਰਦੀਪ ਸਿੰਘ ਸ਼ੇਖੂਪੂਰਾ, ਗੁਰਚਰਨ ਸਿੰਘ ਗੁਰੂ ਮੀਡੀਆ ਇੰਚਾਰਜ, ਭੁਪਿੰਦਰ ਪਾਲ ਸਿੰਘ ਜਾਗੜਾ, ਦਵਿੰਦਰ ਸਿੰਘ ਕਲਸੀ, ਗੁਰਦੀਪ ਸਿੰਘ ਲੀਲ, ਜਸਦੀਪ ਸਿੰਘ ਕਾਉਂਕੇ, ਚਰਨਜੀਤ ਸਿੰਘ ਚੰਨੀ, ਹਰਦਿਆਲ ਸਿੰਘ ਭੱਟੀ ਪਟਿਆਲਾ, ਹਰੀਸ਼ ਕੁਮਾਰ ਪਠਾਨਕੋਟ, ਨਰਿੰਦਰ ਸਿੰਘ ਸੇਖਵਾ, ਇੰਦਰਜੀਤ ਸਿੰਘ ਪੰਡੋਰੀ ਅੰਮਿ੍ਤਸਰ, ਚਮਕੌਰ ਸਿੰਘ ਉੱਭੀ, ਸੁਰਿੰਦਰ ਸਿੰਘ ਸੈਣੀ ਪਠਾਨਕੋਟ, ਸਿਰਾਜ ਮੁਹੰਮਦ, ਮਨਜਿੰਦਰ ਸਿੰਘ ਤਰਨਤਾਰਨ, ਸੁਰਜੀਤ ਸਿੰਘ ਕੈਰੇ ਹੁਸ਼ਿਆਰਪੁਰ, ਮਲਕੀਤ ਸਿੰਘ ਸਸਰਾਲੀ, ਰਛਪਾਲ ਸਿੰਘ ਫੌਜੀ, ਸਵਰਨ ਸਿੰਘ ਮਹੌਲੀ, ਨਰਿੰਦਰਪਾਲ ਸਿੰਘ ਮੋਗਾ, ਜਸਪਿੰਦਰ ਸਿੰਘ ਫਤਹਿਗੜ੍ਹ ਸਾਹਿਬ, ਪਰਮਿੰਦਰ ਸਿੰਘ ਜੰਡੂ ਫਗਵਾੜਾ, ਅਜੈਬ ਸਿੰਘ ਹਰਬੰਸਪੁਰ, ਜਸਬੀਰ ਸਿੰਘ ਮੰਗਲੀ ਅਤੇ ਅਵਤਾਰ ਸਿੰਘ ਸੁਲਤਾਨਪੁਰ ਲੋਧੀ ਹਾਜ਼ਰ ਸਨ |.

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਬੇਅਦਬੀ ਦੀ ਨੀਅਤ ਨਾਲ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਈ ਔਰਤ ਕਾਬੂ
Ad Position 24