10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੁਰਦੁਆਰਾ ਸ੍ਰੀ ਭਗਵਾਨਸਰ ਸਾਹਿਬ ਥਰੀਕੇ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਲਈ ਬੱਸ ਭੇਜੀ <br/>

Ad Position 21
No active advertisement
ਅਜੀਤ ਡੈਸਕ 24-04-2026
ਇਆਲੀ/ਥਰੀਕੇ, 23 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਭਗਵਾਨਸਰ ਸਾਹਿਬ ਥਰੀਕੇ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਬੱਸ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਲਈ ਭੇਜੀ ਗਈ | ਜੱਥੇਦਾਰ ਰਘਬੀਰ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਰਮਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਇਹ ਬੱਸ 52 ਸ਼ਰਧਾਲੂਆਂ ਸਮੇਤ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ, ਗੁਰਦੁਆਰਾ ਭੱਠਾ ਸਾਹਿਬ ਗੁਰਦੁਆਰਾ ਚਮਕੌਰ ਸਾਹਿਬ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਤੋਂ ਬਾਅਦ ਦੇਰ ਰਾਤ ਵਾਪਸ ਪਰਤੀ | ਇਸ ਮੌਕੇ ਗੁਰਦੁਆਰਾ ਸ੍ਰੀ ਭਗਵਾਨਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸੈਕਟਰੀ ਪਰਮਿੰਦਰ ਸਿੰਘ ਗਰੇਵਾਲ, ਪ੍ਰਧਾਨ ਜਗਜੀਤ ਸਿੰਘ, ਮੀਤ ਪ੍ਰਧਾਨ ਰਾਮ ਸਿੰਘ ਜੋਗਿੰਦਰ ਸਿੰਘ, ਗੁਰਜੋਤ ਸਿੰਘ ਪਿਆਰਾ ਸਿੰਘ ਕੁਲਵੰਤ ਸਿੰਘ ਗ੍ਰੰਥੀ ਹਰਚਰਨ ਸਿੰਘ ਖੱਟੜਾ ਆਦਿ ਵੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ 'ਚੋਂ ਪ੍ਰਾਪਤ ਕੀਤਾ ਪੰਜਵਾਂ ਸਥਾਨ <br/> ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਦੀ ਵਿਦਿਆਰਥਣ ਨੇ ਯੂਥ ਫ਼ੈਸਟੀਵਲ 'ਚ ਦੂਜਾ ਸਥਾਨ ਕੀਤਾ ਪ੍ਰਾਪਤ <br/>
Ad Position 24