10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਢੰਡਾਰੀ ਖੁਰਦ ਦੇ ਵੱਖ-ਵੱਖ ਇਲਾਕਿਆਂ 'ਚ ਸੀਵਰੇਜ ਪਾਈਪਲਾਈਨ ਵਿਛਾਉਣ ਦਾ ਕੰਮ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 24-04-2026
ਢੰਡਾਰੀ ਕਲਾਂ/ਲੁਧਿਆਣਾ, 23 ਅਪ੍ਰੈਲ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਾਰਡ ਨੰਬਰ 25 'ਚ ਕੌਂਸਲਰ ਸੁਖਜਿੰਦਰ ਕੌਰ ਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਢੰਡਾਰੀ ਖੁਰਦ ਦੇ ਵੱਖ-ਵੱਖ ਇਲਾਕਿਆਂ ਵਿਚ ਸੀਵਰੇਜ ਪਾਈਪਲਾਈਨ ਵਿਛਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੇਸ਼ ਆ ਰਹੀ ਸੀਵਰੇਜ ਜਾਮ ਦੀ ਵੱਡੀ ਸਮੱਸਿਆ ਦਾ ਹੱਲ ਹੋ ਜਾਵੇਗਾ | ਗੱਲਬਾਤ ਕਰਦਿਆਂ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਵਾਰਡ ਵਾਸੀਆਂ ਨੂੰ ਪਿਛਲੇ ਕਰੀਬ 20 ਸਾਲਾਂ ਤੋਂ ਪੇਸ਼ ਆ ਰਹੀ ਸਮੱਸਿਆ ਦਾ ਪੱਕਾ ਹੱਲ ਕਰਵਾਇਆ ਜਾ ਰਿਹਾ ਹੈ | ਉਨਾਂ ਦੱਸਿਆ ਕਿ ਈਸ਼ਵਰ ਕਾਲੋਨੀ, ਜੀ.ਕੇ. ਸਟੇਟ ਅਤੇ ਸ਼ਿਵ ਕਾਲੋਨੀ ਤੋਂ ਹੁੰਦੇ ਹੋਏ ਦੇਵਗਨ ਕੰਡੇ ਤੱਕ ਸੀਵਰੇਜ ਪਾਈਪਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜੋ ਵਾਰਡ ਦੀਆਂ ਸਭ ਤੋਂ ਲੰਬੀਆਂ ਲਾਈਨਾਂ ਵਿਚੋਂ ਇਕ ਹੈ | ਬੋਪਾਰਾਏ ਨੇ ਦੱਸਿਆ ਕਿ ਇਲਾਕੇ ਵਿਚ ਸੀਵਰੇਜ ਪਾਈਪਲਾਈਨ ਵਿਛਾਉਣ ਨਾਲ ਲੋਕਾਂ ਨੂੰ ਲੰਮੇ ਸਮੇਂ ਤੋਂ ਪੇਸ਼ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ | ਉਨਾਂ ਦੱਸਿਆ ਕਿ ਸੀਵਰੇਜ ਲਾਈਨ ਵਿਛਾਉਣ ਦੇ ਨਾਲ ਨਾਲ ਵਾਰਡ ਵਿਚ ਹੋਰ ਵੀ ਅਨੇਕਾਂ ਵਿਕਾਸ ਦੇ ਕੰਮ ਚੱਲ ਰਹੇ ਹਨ, ਜਿਨਾਂ ਦੇ ਮੁਕੰਮਲ ਹੋਣ ਤੋਂ ਬਾਅਦ ਵਾਰਡ ਦੀ ਨੁਹਾਰ ਬਦਲ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਮਹਾਨ ਜਪ ਤਪ ਚੁਪਹਿਰਾ ਸਮਾਗਮ 26 ਨੂੰ -ਅਹੂਜਾ/ਬੈਨ... ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ 'ਚੋਂ ਪ੍ਰਾਪਤ ਕੀਤਾ ਪੰਜਵਾਂ ਸਥਾਨ <br/>
Ad Position 24