10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਮਹਾਨ ਜਪ ਤਪ ਚੁਪਹਿਰਾ ਸਮਾਗਮ 26 ਨੂੰ -ਅਹੂਜਾ/ਬੈਨੀਪਾਲ <br/>

Ad Position 21
No active advertisement
ਅਜੀਤ ਡੈਸਕ 24-04-2026
ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਖਾਲਸਾ ਸਾਜਨਾ ਦਿਵਸ ਵਿਸਾਖੀ ਪੁਰਬ ਨੂੰ ਸਮਰਪਿਤ ਅਤੇ ਤਖ਼ਤ ਸੱਚਖੰਡ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਜੀ ਦੀ ਸਫਲ ਯਾਤਰਾ ਦੇ ਸ਼ੁਕਰਾਨੇ ਵਜੋਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਅਤੇ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਹਾਨ ਚੁਪਹਿਰਾ ਜਪ ਤਪ ਸਮਾਗਮ 26 ਅਪ੍ਰੈਲ ਦਿਨ ਐਤਵਾਰ ਨੂੰ ਦੁਪਹਿਰ 2 ਤੋਂ ਸ਼ਾਮ 6 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫੇਸ-1, ਦੁੱਗਰੀ ਵਿਖੇ ਹੋਣਗੇ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਅਹੂਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਹਾਨ ਚੁਪਹਿਰਾ ਜਪ ਤਪ ਸਮਾਗਮ ਵਿਚ ਵੱਖ-ਵੱਖ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜੱਥੇ ਵੀ ਹਾਜ਼ਰੀ ਭਰਨਗੇ | ਇਸ ਸਮਾਗਮ ਵਿਚ ਮਾਤਾ ਵਿਪਨਪ੍ਰੀਤ ਕੌਰ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ | ਚੁਪਹਿਰਾ ਸਮਾਗਮ ਵਿਚ ਛੋਟੇ ਛੋਟੇ ਬੱਚੇ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ ਅਤੇ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸੁਖਮਨੀ ਸਾਹਿਬ ਦੀ ਸੰਗਤੀ ਰੂਪ ਵਿਚ ਹਾਜ਼ਰੀ ਭਰਨਗੇ | ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨਾਂ ਸਮਾਗਮਾਂ ਵਿਚ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾ ਕਰਨਾ |

Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਵਰਕਰ ਦਾ ਬੜੀ ਬੇਰਹਿਮੀ ਨਾਲ ਕਤਲ <br/> ਅਗਲੀ ਖ਼ਬਰ ਢੰਡਾਰੀ ਖੁਰਦ ਦੇ ਵੱਖ-ਵੱਖ ਇਲਾਕਿਆਂ 'ਚ ਸੀਵਰੇਜ ਪਾਈਪਲਾਈਨ ਵਿਛਾਉਣ ਦਾ ਕੰਮ ਸ਼ੁਰੂ <br/>
Ad Position 24