10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਡਾ. ਮੁਕੰਦ ਸਿੰਘ ਬਰਾੜ ਦੀ ਸਵੈਜੀਵਨੀ 'ਰੇਤਲੇ ਰਾਹਾਂ ਤੋਂ' ਅੱਜ ਕੀਤੀ ਜਾਵੇਗੀ ਲੋਕ ਅਰਪਣ

Ad Position 21
No active advertisement
ਅਜੀਤ ਡੈਸਕ 24-04-2026
ਲੁਧਿਆਣਾ, 23 ਅਪ੍ਰੈਲ (ਡਾ. ਤਰਲੋਚਨ ਸਿੰਘ)-ਪੀ.ਏ.ਯੂ. ਦੇ ਸੇਵਾ ਮੁਕਤ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਭੂਮੀ ਵਿਗਿਆਨੀ ਡਾ. ਮੁਕੰਦ ਸਿੰਘ ਬਰਾੜ ਦੀ ਸਵੈਜੀਵਨੀ ''ਰੇਤਲੇ ਰਾਹਾਂ ਤੋਂ'' 24 ਅਪ੍ਰੈਲ, ਦਿਨ ਸ਼ੁੱਕਰਵਾਰ ਨੂੰ ਸਵੇਰੇ 11.00 ਵਜੇ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਵਿਖੇ ਲੋਕ ਅਰਪਣ ਕੀਤੀ ਜਾਵੇਗੀ | ਉਕਤ ਜਾਣਕਾਰੀ ਦਿੰਦਿਆਂ ਕੌਂਸਲਰ ਤਨਵੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਤੇ ਡਾ. ਬਰਾੜ ਦੇ ਸਹਿਕਰਮੀ ਪ੍ਰੋ. ਗੁਰਭਜਨ ਸਿੰਘ ਗਿੱਲ ਇਸ ਪੁਸਤਕ ਨੂੰ ਲੋਕ ਅਰਪਣ ਕਰਨਗੇ | ਇਸ ਪੁਸਤਕ ਸਬੰਧੀ ਡਾ. ਨਿਰਮਲ ਜੌੜਾ, ਤ੍ਰੈਲੋਚਨ ਲੋਚੀ ਤੇ ਸਹਿਜਪ੍ਰੀਤ ਸਿੰਘ ਮਾਂਗਟ ਵਿਚਾਰ ਪੇਸ਼ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਆਲਮਗੀਰ ਵਿਖੇ ਮੁਹੱਲਾ ਕਲੀਨਿਕ ਬਿਲਡਿੰਗ ਦੀ ਨਵ ਉਸਾਰੀ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਸਹੁਰੇ ਘਰ ਨੂੰ ਅੱਗ ਲਗਾਉਣ ਵਾਲੇ ਦਾਮਾਦ ਖ਼ਿਲਾਫ਼ ਕੇਸ ਦਰਜ <br/>
Ad Position 24