10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਕਾਰੋਬਾਰੀ ਪਾਸੋਂ ਇਕ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 24-04-2026
ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਕਾਰੋਬਾਰੀ ਪਾਸੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਾਰੋਬਾਰੀ ਰਾਕੇਸ਼ ਕੁਮਾਰ ਵਾਸੀ ਨਿਊ ਜਨਤਾ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਪਾਸ.ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕਾਰਾਂ ਦੀ ਖ਼ਰੀਦੋ-ਫ਼ਰੋਖ਼ਤ ਦਾ ਕੰਮ ਕਰਦਾ ਹੈ ਅਤੇ ਪਿਛਲੇ ਦਿਨ ਹੀ ਉਸ ਨੂੰ ਇਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਅਤੇ ਉਕਤ ਵਿਅਕਤੀ ਵਲੋਂ ਉਸ ਪਾਸੋਂ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ | ਫਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ ਵਿਚ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀਆਂ ਦਿੱਤੀਆਂ ਗਈਆਂ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਕੋਲੰਬੀਆ ਵਿਚ ਬਗੋਤਾ ਕÏਮਾਂਤਰੀ ਪੁਸਤਕ ਮੇਲੇ 'ਚ 30 ਸਾਲ ਬਾਅਦ ਪੰਜਾਬ... ਅਗਲੀ ਖ਼ਬਰ ਪੰਜਾਬ 'ਚ ਕਣਕ ਦੀ ਵਾਢੀ ਦਾ ਕੰਮ ਨਿੱਬੜਿਆ
Ad Position 24