10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕਰਵਾਇਆ ਸਾਲਾਨਾ ਕਨਵੋਕੇਸ਼ਨ ਸਮਾਰੋਹ <br/>

Ad Position 21
No active advertisement
ਅਜੀਤ ਡੈਸਕ 24-04-2026
ਲੁਧਿਆਣਾ, 23 ਅਪ੍ਰੈਲ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਕਰਵਾਏ ਸ਼ਾਨਦਾਰ ਕਨਵੋਕੇਸ਼ਨ ਸਮਾਰੋਹ ਵਿਚ ਗਰੈਜੂਏਟਾਂ ਨੂੰ ਬਹੁਤ ਉਤਸ਼ਾਹ ਅਤੇ ਮਾਣ ਨਾਲ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ¢ 587 ਤੋਂ ਵੱਧ ਵਿਦਿਆਰਥੀਆਂ ਨੇ ਬੀ.ਏ., ਬੀ. ਕਾਮ, ਬੀ.ਸੀ.ਏ., ਅਤੇ ਬੀ.ਬੀ.ਏ. ਵਿਚ ਡਿਗਰੀਆਂ ਦੇ ਨਾਲ-ਨਾਲ ਐਮ.ਏ. (ਅੰਗਰੇਜ਼ੀ), ਐਮ.ਕਾਮ, ਪੀ. ਜੀ. ਡੀ. ਐਮ.ਸੀ. ਅਤੇ ਪੀ. ਜੀ. ਡੀ. ਸੀ. ਏ. ਵਿਚ ਆਨਰਜ਼ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਪ੍ਰਾਪਤ ਕੀਤੀਆਂ¢ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇਸ ਮÏਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ, ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਕਾਲਜ ਰਿਪੋਰਟ ਪੇਸ਼ ਕੀਤੀ¢ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਇਸ ਸਮਾਗਮ ਵਿਚ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਇਸ ਮÏਕੇ ਕਾਲਜ ਗਵਰਨਿੰਗ ਬਾਡੀ ਦੇ ਜਨਰਲ ਸਕੱਤਰ ਭੁਪਿੰਦਰ ਪਾਲ ਸਿੰਘ ਸਰਨਾ ਅਤੇ ਮੈਨੇਜਮੈਂਟ ਦੇ ਹੋਰ ਮੈਂਬਰਾਂ ਦੀ ਮÏਜੂਦਗੀ ਨੇ ਹੋਰ ਵੀ ਮਾਣਮੱਤਾ ਬਣਾ ਦਿੱਤਾ¢ ਆਪਣੇ ਕਨਵੋਕੇਸ਼ਨ ਭਾਸ਼ਣ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਮਿਹਨਤ ਸਫਲਤਾ ਦੀ ਕੁੰਜੀ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਕੋਈ ਸ਼ਾਰਟਕੱਟ ਨਹੀਂ ਹਨ¢ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਗਵਰਨਿੰਗ ਬਾਡੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ¢ ਸਮਾਗਮ ਦਾ ਸਮਾਪਨ ਸੰਯੁਕਤ ਸਕੱਤਰ ਪ੍ਰੀਤਪਾਲ ਸਿੰਘ ਸਰਨਾ ਦੁਆਰਾ ਪ੍ਰਸਤਾਵਿਤ ਰਸਮੀ ਧੰਨਵਾਦ ਮਤੇ ਨਾਲ ਹੋਇਆ¢

Ad Position 22
No active advertisement
ਪਿਛਲੀ ਖ਼ਬਰ ਐਨ. ਐਸ. ਪੀ. ਐਸ. ਦੇ ਵਿਦਿਆਰਥੀਆਂ ਨੇ ਦਸਤਾਰ ਅਤੇ ਦਮਾਲਾ ਸਜਾਉਣ ਦੇ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/... ਅਗਲੀ ਖ਼ਬਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਕੋਲੰਬੀਆ ਵਿਚ ਬਗੋਤਾ ਕÏਮਾਂਤਰੀ ਪੁਸਤਕ ਮੇਲੇ 'ਚ 30 ਸਾਲ ਬਾਅਦ ਪੰਜਾਬ...
Ad Position 24