10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਧ ਰਹੀ ਗਰਮੀ ਨੂੰ ਦੇਖਦੇ ਹੋਏ ਲੋਕ ਆਪਣੀਆਂ ਛੱਤਾਂ 'ਤੇ ਰੱਖਣ ਪੰਛੀਆਂ ਲਈ ਪਾਣੀ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 24-04-2026
ਭਾਮੀਆਂ ਕਲਾਂ, 23 ਅਪ੍ਰੈਲ (ਜਤਿੰਦਰ ਭੰਬੀ)-ਉਘੇ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਭਗਵੰਤ ਸਿੰਘ ਧਾਲੀਵਾਲ ਨੇ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਛੱਤਾਂ 'ਤੇ ਪੰਛੀਆਂ ਦੇ ਪੀਣ ਲਈ ਕਿਸੇ ਮਿੱਟੀ ਦੇ ਭਾਂਡੇ ਵਿਚ ਪਾਣੀ ਜਰੂਰ ਰੱਖਣ, ਜਿਸ ਨਾਲ ਪੰਛੀ ਆਪਣੀ ਪਿਆਸ ਬੁਝਾ ਸਕਣ | ਉਨ੍ਹਾਂ ਕਿਹਾ ਕਿ ਅੱਤ ਦੀ ਪੈ ਰਹੀ ਗਰਮੀ ਕਾਰਨ ਪਾਣੀ ਨਾ ਮਿਲਣ ਕਾਰਨ ਕਈ ਵਾਰ ਇਹ ਪੰਛੀ ਆਪਣੀ ਜਾਨ ਤੋਂ ਵੀ ਹੱਥ ਧੋ ਬੈਠਦੇ ਹਨ | ਧਾਲੀਵਾਲ ਨੇ ਕਿਹਾ ਕਿ ਹਰ ਇਕ ਇਨਸਾਨ ਦਾ ਫਰਜ਼ ਬਣਦਾ ਹੈ ਕਿ ਅੱਤ ਦੀ ਪੈ ਰਹੀ ਗਰਮੀ ਨੂੰ ਮੁੱਖ ਰੱਖਦਿਆਂ ਖੁਦ ਵੀ ਆਪਣੇ ਘਰਾਂ ਦੀਆਂ ਛੱਤਾਂ ਤੇ ਪਾਣੀ ਰੱਖਣ ਅਤੇ ਹੋਰਨਾਂ ਨੂੰ ਵੀ ਘਰਾਂ ਦੀਆਂ ਛੱਤਾਂ ਤੇ ਪਾਣੀ ਰੱਖਣ ਲਈ ਪ੍ਰੇਰਿਤ ਕਰਨ ਤਾਂ ਜੋ ਬੇਜ਼ੁਬਾਨ ਪੰਛੀਆਂ ਨੂੰ ਗਰਮੀ 'ਚ ਤੜਫ਼-ਤੜਫ਼ ਕੇ ਮਰਨ ਤੋਂ ਬਚਾਇਆ ਜਾ ਸਕੇ | ਉਨ੍ਹਾਂ ਸ਼ਹਿਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੀ ਵੀ ਸ਼ਲਾਘਾ ਕੀਤੀ, ਜੋ ਗਰਮੀ ਦੇ ਦਿਨਾਂ ਦੌਰਾਨ ਲੋਕਾਂ ਨੂੰ ਘਰਾਂ ਦੀਆਂ ਛੱਤਾਂ ਉਪਰ ਰੱਖਣ ਲਈ ਕਟੋਰੇ ਵੰਡਣ ਦੀ ਸੇਵਾ ਨਿਭਾਉਂਦੀਆਂ ਹਨ, ਸਾਨੂੰ ਵੀ ਇਨ੍ਹਾਂ ਸਮਾਜ ਸੇਵੀ ਲੋਕਾਂ ਤੋਂ ਸੇਧ ਲੈਂਦੇ ਹੋਏ ਆਪਣੇ ਘਰਾਂ ਦੀਆਂ ਛੱਤਾਂ ਤੇ ਪਾਣੀ ਜ਼ਰੂਰ ਰੱਖਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸੁਖਧੀਰ ਸਿੰਘ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਦੇ ਸਕੂਲ ਮੁਖੀ ਵਜੋਂ ਮੁੜ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਐਨ. ਐਸ. ਪੀ. ਐਸ. ਦੇ ਵਿਦਿਆਰਥੀਆਂ ਨੇ ਦਸਤਾਰ ਅਤੇ ਦਮਾਲਾ ਸਜਾਉਣ ਦੇ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/...
Ad Position 24