09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 24-04-2026
ਲੁਧਿਆਣਾ, 23 ਅਪ੍ਰੈਲ (ਜਤਿੰਦਰ ਭੰਬੀ)-ਐਸ.ਡੀ.ਪੀ. ਸਭਾ ਸਭਾ ਦੇ ਪ੍ਰਧਾਨ ਬਲਰਾਜ ਕੁਮਾਰ ਭਸੀਨ ਅਤੇ ਕਾਲਜ ਮੈਨੇਜਿੰਗ ਕਮੇਟੀ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਮਾਰੋਹ ਦੌਰਾਨ ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਦੀਆਂ ਸੀਨੀਅਰ ਕਲਾਸਾਂ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਜੂਨੀਅਰ ਵਿਦਿਆਰਥਣਾਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਦਿੰਦੇ ਹੋਏ ਉਨ੍ਹਾਂ ਯਾਦਗਾਰੀ ਪਲਾਂ ਨੂੰ ਸਾਂਝਾ ਕੀਤਾ | ਮੁੱਖ ਮਹਿਮਾਨ ਡਾ. ਰੰਜਨਾ ਸੂਦ ਕਾਰਜਕਾਰੀ ਪਿ੍ੰਸੀਪਲ ਨੇ ਸਮਾਰੋਹ ਦੀ ਪ੍ਰਧਾਨਗੀ ਕਰਦੇ ਹੋਏ ਵਿਦਾ ਹੋਣ ਵਾਲੇ ਬੈਚਾਂ ਨੂੰ ਬੜੇ ਪਿਆਰ ਨਾਲ ਸਨਮਾਨਿਤ ਕੀਤਾ | ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਤਰੱਕੀਆਂ ਕਰਨ ਦੀ ਕਾਮਨਾ ਕੀਤੀ | ਵਿਦਿਆਰਥੀਆਂ ਵਲੋਂ ਭਾਵਨਾਤਮਕ ਭਾਸ਼ਣ ਦਿੱਤੇ ਗਏ | ਉਨ੍ਹਾਂ ਨੇ ਉਨ੍ਹਾਂ ਨੂੰ ਕਾਲਜ ਯਾਤਰਾ ਦੌਰਾਨ ਪ੍ਰਾਪਤ ਕੀਤੇ ਗਿਆਨ ਅਤੇ ਤਜਰਬੇ ਨਾਲ ਲੈਸ ਹੋ ਕੇ ਆਪਣੇ ਜੀਵਨ ਦੇ ਅਗਲੇ ਪੜਾਅ ਵਿਚ ਆਤਮਵਿਸ਼ਵਾਸ ਨਾਲ ਕਦਮ ਰੱਖਣ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀਆਂ ਦਾ ਸਵਾਲ... ਬੁੱਢੇ ਦਰਿਆ ਦੇ ਕਾਲੇ ਜ਼ਹਿਰੀਲੇ ਪਾਣੀ ਲਈ ਰੰਗਾਈ ਇਕਾਈਆਂ ਨੂੰ ਕਿਉਂ ਨਹੀਂ ਠਹਿਰਾਇਆ... ਅਗਲੀ ਖ਼ਬਰ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ
Ad Position 24