26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰ੍ਹੇਆਮ ਸ਼ਰਾਬ ਪੀ ਰਹੇ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 25-04-2026
ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਕੇ ਸ਼ਰ੍ਹੇਆਮ ਸੜਕਾਂ 'ਤੇ ਸ਼ਰਾਬ ਪੀ ਰਹੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 2 ਵਿਖੇ ਤੈਨਾਤ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਪੁਲਿਸ ਪਾਰਟੀ ਨਾਲ ਇਲਾਕੇ ਵਿਚ ਮੌਜੂਦ ਸਨ ਤਾਂ ਜਨਕਪੁਰੀ ਮਾਰਕੀਟ ਕੱਟ ਲਾਗੇ ਸ਼ਰ੍ਹੇਆਮ ਸੜਕ 'ਤੇ ਸ਼ਰਾਬ ਪੀ ਰਹੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਮੁਲਜ਼ਮਾਂ ਦੀ ਸ਼ਨਾਖ਼ਤ ਪ੍ਰੇਮ ਕੁਮਾਰ ਅਤੇ ਬਬਲੂ ਕੁਮਾਰ ਵਜੋਂ ਹੋਈ ਹੈ | ਦੂਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 4 ਵਿਖੇ ਤੈਨਾਤ ਹੌਲਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਛੋਟੀ ਦਰੇਸੀ ਗਰਾਊਾਡ ਵਿਚ ਬੈਠ ਕੇ ਸ਼ਰ੍ਹੇਆਮ ਸ਼ਰਾਬ ਪੀ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਪਲਾਸਟਿਕ ਗਲਾਸ, ਪਾਣੀ ਦੀ ਬੋਤਲ, 375 ਐਮ.ਐਲ. ਸ਼ਰਾਬ ਬਰਾਮਦ ਕੀਤੀ | ਮੁਲਜ਼ਮ ਦੀ ਸ਼ਨਾਖ਼ਤ ਭਵਨ ਨਾਥ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਬਰਸਾਤੀ ਮੌਸਮ ਆਉਣ ਦੀ ਉਡੀਕ ਕਰਦਾ ਨਗਰ ਨਿਗਮ <br/> ਅਗਲੀ ਖ਼ਬਰ ਹਲਕਾ ਆਤਮ ਨਗਰ ਵਿਚ ਭਾਜਪਾ ਨੂੰ ਝਟਕਾ <br/>
Ad Position 24