26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਹਥਿਆਰਾਂ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 25-04-2026
ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਹਿਮਾਂਯੂਪਰਾ ਵਿਖੇ ਪੁਲਿਸ ਨੇ ਇਕ ਨੌਜਵਾਨ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਵਾਰਦਾਤ ਨੂੰ ਅੰਜਾਮ ਦੇਣ ਲਈ ਆਪਣੇ ਦੋਸਤ ਦਾ ਇੰਤਜ਼ਾਰ ਕਰ ਰਿਹਾ ਸੀ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐਸ.ਆਈ. ਰੌਸ਼ਨ ਲਾਲ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਵਿਅਕਤੀ ਨੂੰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਪਿੰਡ ਖੇੜੀ ਦੇ ਸ਼ਮਸ਼ਾਨਘਾਟ ਧਾਂਦਰਾ ਰੋਡ ਦੇ ਬਾਹਰ ਖੜ ਕੇ ਕਿਸੇ ਵਾਕਫ਼ਕਾਰ ਦਾ ਇੰਤਜ਼ਾਰ ਕਰਦੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 3 ਪਿਸਟਲ 30 ਬੋਰ, ਇਕ ਪਿਸਟਲ 9 ਐਮ.ਐਮ. ਬਰਾਮਦ ਕੀਤੇ | ਮੁਲਜ਼ਮ ਦੀ ਸ਼ਨਾਖ਼ਤ ਰੋਬਿਨ ਵਾਸੀ ਪਿੰਡ ਹਿਮਾਂਯੂਪੁਰ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ 45 ਪੇਟੀਆਂ ਸ਼ਰਾਬ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਬਰਸਾਤੀ ਮੌਸਮ ਆਉਣ ਦੀ ਉਡੀਕ ਕਰਦਾ ਨਗਰ ਨਿਗਮ <br/>
Ad Position 24