ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਅਧੀਨ ਆਉਂਦੇ ਇਲਾਕੇ ਧਾਂਦਰਾ ਵਿਖੇ ਇਕ ਕਾਰ ਵਿਚੋਂ 45 ਪੇਟੀਆਂ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਸਰਕਾਰੀ ਮੈਰਿਜ ਪੈਲੇਸ ਪਿੰਡ ਧਾਂਦਰਾ ਵਿਖੇ ਮੌਜੂਦ ਸਨ ਤਾਂ ਦੌਰਾਨੇ ਚੈਕਿੰਗ ਮੁਲਜ਼ਮਾਂ ਨੂੰ ਕਾਰ 'ਚ ਸਵਾਰ ਹੋ ਕੇ ਆਉਂਦਿਆਂ ਨੂੰ ਚੈੱਕ ਕੀਤਾ ਤਾਂ ਗੱਡੀ ਵਿਚੋਂ 45 ਪੇਟੀਆਂ ਸ਼ਰਾਬ ਡਾਲਰ ਰੰਮ ਬਰਾਮਦ ਹੋਈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖ਼ਤ ਸੰਦੀਪ ਸਿੰਘ, ਪਿ੍ੰਸ ਕੁਮਾਰ ਅਤੇ ਜਸਪ੍ਰੀਤ ਸਿੰਘ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |