25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਠੇਕੇ ਦੇ ਕਰਿੰਦੇ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟਣ ਵਾਲੇ ਤਿੰਨ ਕਾਬੂ <br/>

Ad Position 21
No active advertisement
ਅਜੀਤ ਡੈਸਕ 25-04-2026
ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਠੇਕੇ ਦੇ ਕਰਿੰਦੇ ਤੋਂ 17 ਲੱਖ ਦੀ ਨਗਦੀ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 10 ਲੱਖ 54 ਹਜ਼ਾਰ ਦੀ ਨਗਦੀ ਵੀ ਬਰਾਮਦ ਕੀਤੀ ਹੈ | ਲੁੱਟ ਦੀ ਵਾਰਦਾਤ ਨੂੰ ਠੇਕੇ ਦੇ ਪੁਰਾਣੇ ਕਰਿੰਦੇ ਨੇ ਸਾਥੀਆਂ ਨਾਲ ਮਿਲ ਕੇ ਅੰਜਾਮ ਦਿੱਤਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ 18 ਅਪ੍ਰੈਲ ਨੂੰ ਸ਼ਰਾਬ ਦੇ ਠੇਕੇਦਾਰ ਸ਼ਿਵ ਕਰਨ ਸਿੰਘ ਬਿਸਲਾ ਪੁੱਤਰ ਸ਼ੇਰ ਜਸਜੀਤ ਸਿੰਘ ਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਸੀ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ 17 ਅਪ੍ਰੈਲ ਨੂੰ ਉਨ੍ਹਾਂ ਦਾ ਕਰਮਚਾਰੀ ਹਰਦੀਪ ਸਿੰਘ ਉਰਫ ਹੈਪੀ, ਜੋ ਕਿ ਆਪਣੀ ਬਲੈਰੋ ਕਾਰ ਵਿਚ ਸਵਾਰ ਹੋ ਕੇ ਵਿਸ਼ਾਲ ਨਗਰ ਨੇੜੇ ਜਾ ਰਿਹਾ ਸੀ ਤਾਂ ਇਕ ਮੋਟਰਸਾਈਕਲ 'ਤੇ ਸਵਾਰ ਤਿੰਨ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਨਗਦੀ ਦੀ ਮੰਗ ਕੀਤੀ, ਜਦੋਂ ਉਸ ਨੇ ਨਗਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਹ ਲੁਟੇਰੇ ਉਸ ਨਾਲ ਉਲਝ ਪਏ ਅਤੇ ਉਸ ਪਾਸੋਂ ਜ਼ਬਰਦਸਤੀ ਨਗਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ | ਬੈਗ ਵਿਚ 17 ਲੱਖ ਦੀ ਨਗਦੀ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਇਸ ਵਾਰਦਾਤ ਨੰੂ ਠੇਕੇਦਾਰ ਦੇ ਪੁਰਾਣੇ ਕਰਿੰਦੇ ਗੁਰਦੀਪ ਸਿੰਘ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਹੀ ਅੰਜਾਮ ਦਿੱਤਾ ਗਿਆ ਹੈ | ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਉੱਥੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਕਬਜ਼ੇ ਵਿਚ ਲਈ ਗਈ ਸੀ, ਜਿਸ ਤੋਂ ਕਿ ਲੁਟੇਰਿਆਂ ਦਾ ਸੁਰਾਗ ਹਾਸਿਲ ਹੋਇਆ ਸੀ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਹਰਮਨ ਪ੍ਰੀਤ ਸਿੰਘ ਉਰਫ ਹਰਮਨ ਪੁੱਤਰ ਮੇਹਰ ਸਿੰਘ ਵਾਸੀ ਜਗਰਾਉਂ ਹਾਲ ਵਾਸੀ ਪ੍ਰਤਾਪ ਸਿੰਘ ਵਾਲਾ, ਗੁਰਦੀਪ ਸਿੰਘ ਉਰਫ ਬੋਬੀ ਪੁੱਤਰ ਗੁਰਵਿੰਦਰ ਸਿੰਘ ਵਾਸੀ ਸ਼ਹੀਦ ਕਰਨੈਲ ਸਿੰਘ ਨਗਰ ਅਤੇ ਧੀਰਜ ਕੁਮਾਰ ਉਰਫ ਜੰਗਲਾ ਵਾਸੀ ਸ਼ਹੀਦ ਕਰਨੈਲ ਸਿੰਘ ਨਗਰ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹਨਾਂ ਦੇ ਕਬਜ਼ੇ ਵਿਚੋਂ 10 ਲੱਖ 54 ਹਜ਼ਾਰ ਦੀ ਨਗਦੀ ਅਤੇ ਮੋਟਰਸਾਈਕਲ ਅਤੇ ਕੁੱਝ ਹਥਿਆਰ ਵੀ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਪੁਲਿਸ ਵਲੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ <br/> ਅਗਲੀ ਖ਼ਬਰ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੁਖੀ-ਚੇਅਰਮੈਨ ਹੁੰਦਲ ਹਵਾਸ, ਚੌਹਾਨ <br/>
Ad Position 24