25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਲਿਆ ਲਪੇਟ 'ਚ, ਮÏਤ

Ad Position 21
No active advertisement
ਅਜੀਤ ਡੈਸਕ 25-04-2026
ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਰਾਂਸਪੋਰਟ ਨਗਰ ਨੇੜੇ ਅੱਜ ਸ਼ਾਮ ਇਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਆਪਣੀ ਲਪੇਟ ਵਿਚ ਲੈ ਲਿਆ | ਸਿੱਟੇ ਵਜੋਂ ਉਸ ਦੀ ਮÏਤ ਹੋ ਗਈ | ਮਿ੍ਤਕ ਦੀ ਸ਼ਨਾਖ਼ਤ ਰਾਜ ਕੁਮਾਰ ਵਜੋਂ ਕੀਤੀ ਗਈ ਹੈ ਅਤੇ ਉਹ ਸੁਖਦੇਵ ਨਗਰ ਦਾ ਰਹਿਣ ਵਾਲਾ ਸੀ¢ ਰਾਜਕੁਮਾਰ ਆਪਣਾ ਕਾਰੋਬਾਰ ਕਰਦਾ ਸੀ ਅਤੇ ਅੱਜ ਸ਼ਾਮ ਟਰਾਂਸਪੋਰਟ ਨਗਰ ਨੇੜੇ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰੀ ਟਿੱਪਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ | ਅੱਖੀਂ ਦੇਖਣ ਵਾਲਿਆਂ ਮੁਤਾਬਿਕ ਟਿੱਪਰ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਚਾਲਕ ਆਪਣਾ ਸੰਤੁਲਨ ਗਵਾ ਬੈਠਾ ਅਤੇ ਸੜਕ 'ਤੇ ਜਾ ਰਹੇ ਮੋਟਰਸਾਈਕਲ ਸਵਾਰ ਰਾਜ ਕੁਮਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ | ਹਾਦਸੇ ਤੋਂ ਬਾਅਦ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਟਿੱਪਰ ਸ਼ਹਿਰ ਦੇ ਇਕ ਠੇਕੇਦਾਰ ਦਾ ਦੱਸਿਆ ਜਾਂਦਾ ਹੈ | ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਮਿ੍ਤਕ ਦੀ ਉਮਰ 48 ਸਾਲ ਦੇ ਕਰੀਬ ਸੀ |

Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂ ਦੂਜੀਆਂ ਪਾਰਟੀਆਂ ਦੀ ਬੇੜੀ 'ਚ ਸਵਾਰ ਹੋਣ ਲੱਗੇ-ਕਲੇਰ <br/> ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ <br/>
Ad Position 24