25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੱਛਮੀ ਬੰਗਾਲ ਤੋਂ ਬਾਅਦ ਪੰਜਾਬ ਦੀ ਵਾਰੀ-ਡਾ. ਨਰਿੰਦਰ ਸਿੰਘ <br/>

Ad Position 21
No active advertisement
ਅਜੀਤ ਡੈਸਕ 25-04-2026
ਲੁਧਿਆਣਾ, 24 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀ ਮੀਟਿੰਗ ਸਥਾਨਕ ਪਾਰਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਭਾਜਪਾ ਦੇ ਸੂਬਾ-ਸਹਿ ਪ੍ਰਭਾਰੀ ਡਾ.ਨਰਿੰਦਰ ਸਿੰਘ ਰੈਨਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਡਾ. ਨਰਿੰਦਰ ਸਿੰਘ ਰੈਨਾ ਨੇ ਦਾਅਵਾ ਕੀਤਾ ਕਿ 4 ਮਈ ਨੰੂ ਪੱਛਮੀ ਬੰਗਾਲ ਵਿਚ ਭਾਜਪਾ ਦੀ ਜਿੱਤ ਤੈਅ ਹੈ ਅਤੇ ਇਸਤੋਂ ਬਾਅਦ ਪੰਜਾਬ ਵਿਚ ਵੀ ਪਾਰਟੀ ਮਜ਼ਬੂਤੀ ਨਾਲ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਤੇ ਸੂਬੇ ਵਿਚ ਕਾਨੰੂਨ ਦੀ ਸਥਿਤੀ ਵੀ ਖ਼ਰਾਬ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਹੀ ਪੰਜਾਬ ਵਿਚ ਵਿਕਾਸ ਅਤੇ ਖ਼ੁਸ਼ਹਾਲੀ ਲਿਆ ਸਕਦੀ ਹੈ | ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ, ਡਾ. ਸਤੀਸ਼ ਕੁਮਾਰ, ਮਹੇਸ਼ ਸ਼ਰਮਾ, ਬੌਬੀ ਜਿੰਦਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਾਇਰਨ ਵੱਜਦੇ ਹੀ ਪੀ. ਏ. ਯੂ. ਅਤੇ ਆਸ-ਪਾਸ ਦੇ ਇਲਾਕਿਆਂ ਵਿਚ 8 ਵਜੇ ਹੀ ਹਨੇ੍ਹਰਾ ਛਾਅ ਗਿਆ <br/> ਅਗਲੀ ਖ਼ਬਰ ਸਮਰਾਲਾ ਚੌਕ ਨੇੜੇ ਖੁੱਲ੍ਹਾ ਸੀਵਰੇਜ ਬਣਿਆ ਖ਼ਤਰਾ, ਖੇਡਦਾ ਬੱਚਾ ਡਿੱਗਿਆ <br/>
Ad Position 24