ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਇਲਾਕੇ ਮੁਹੱਲਾ ਫ਼ਤਿਹ ਸਿੰਘ ਨਗਰ 'ਚ ਔਰਤ ਨਾਲ ਅਸ਼ਲੀਲ ਹਰਕਤਾਂ ਅਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਪੀੜਤ ਔਰਤ ਨੇ ਦੱਸਿਆ ਕਿ ਉਹ ਆਪਣੇ ਭਰਾ ਸੌਰਵ ਸ਼ਰਮਾ ਲਈ ਲੜਕੀ ਵਾਲਿਆਂ ਨਾਲ ਗੱਲ ਕਰਨ ਲਈ ਉਸ ਦੀ ਭਾਬੀ ਗੁਰਪ੍ਰੀਤ ਕੌਰ ਦੇ ਪੇਕੇ ਘਰ ਚਲੇ ਗਏ ਤੇ ਉਨ੍ਹਾਂ ਦੀ ਮਕਾਨ ਦੀ ਛੱਤ 'ਤੇ ਬੈਠ ਕੇ ਗੱਲ ਕਰ ਰਹੇ ਸਨ ਤਾਂ ਪਿ੍ੰਸ ਨੇ ਉਸ ਦੀ ਕੁਰਸੀ ਪਿੱਛੇ ਖੜ ਕੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਇਤਰਾਜ਼ ਕਰਨ 'ਤੇ ਉਹ ਧਮਕੀ ਦੇਣ ਲੱਗ ਪਿਆ ਅਤੇ ਉਨ੍ਹਾਂ ਨੇ ਸਾਡੇ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੇਰੇ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਨਾਲ ਨਾਲ ਰੱਸੇ ਨਾਲ ਮੇਰਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰੇਸ਼ਮ ਸਿੰਘ ਨੇ ਮੁੱਦਈ ਦੇ ਬਿਆਨਾਂ 'ਤੇ ਪਿ੍ੰਸ, ਹਰਜਿੰਦਰ ਸਿੰਘ, ਗੁਰਪ੍ਰੀਤ ਕੌਰ, ਕਿਰਨ ਅਤੇ ਚਰਨਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |