25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਐਨੋਫਿਲੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਮਲੇਰੀਆ-ਡਾ. ਰਮਨਦੀਪ <br/>

Ad Position 21
No active advertisement
ਅਜੀਤ ਡੈਸਕ 25-04-2026
ਲੁਧਿਆਣਾ, 24 ਅਪ੍ਰੈਲ ( ਡਾ. ਤਰਲੋਚਨ ਸਿੰਘ)- ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਮਲੇਰੀਆ ਦੇ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਗਰਮੀ ਅਤੇ ਬਰਸਾਤ ਦੇ ਮੌਸਮ ਵਿਚ ਘਰਾਂ ਦੇ ਆਲੇ ਦੁਆਲੇ ਪਾਣੀ ਖੜਨ ਕਰਕੇ ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ | ਮਲੇਰੀਆ ਇੱਕ ਖ਼ਤਰਨਾਕ ਬਿਮਾਰੀ ਹੈ ਜੋ ਮੱਛਰਾਂ ਰਾਹੀਂ ਫੈਲਦੀ ਹੈ | ਇਹ ਬਿਮਾਰੀ ਖ਼ਾਸ ਕਰਕੇ ਮਾਦਾ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਹੁੰਦੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਮਲੇਰੀਆ ਦੇ ਮੁੱਖ ਲੱਛਣਾਂ ਵਿਚ ਤੇਜ਼ ਬੁਖਾਰ, ਸਿਰ ਦਰਦ, ਕੰਬਣੀ, ਪਸੀਨਾ ਆਉਣਾ ਅਤੇ ਕਈ ਵਾਰ ਉਲਟੀਆਂ ਆਉਣਾ ਆਦਿ ਸ਼ਾਮਲ ਹਨ | ਜੇ ਇਹ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਕੇ ਜਾਂਚ ਕਰਵਾਉਣੀ ਚਾਹੀਦੀ ਹੈ | ਸਮੇਂ ਸਿਰ ਇਲਾਜ ਨਾ ਮਿਲਣ 'ਤੇ ਇਹ ਬਿਮਾਰੀ ਗੰਭੀਰ ਰੂਪ ਧਾਰ ਸਕਦੀ ਹੈ | ਮਲੇਰੀਆ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾਵੇ | ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ ਅਤੇ ਗਮਲਿਆਂ ਨੂੰ ਸਾਫ਼ ਰੱਖਣਾ ਜ਼ਰੂਰੀ ਹੈ | ਹਰ ਹਫ਼ਤੇ ਕੂਲਰ ਦਾ ਪਾਣੀ ਬਦਲਣਾ ਅਤੇ ਬਰਤਨਾਂ ਨੂੰ ਢੱਕਕੇ ਰੱਖਣਾ ਚਾਹੀਦਾ ਹੈ | ਇਸ ਤੋਂ ਇਲਾਵਾ ਮੱਛਰਾਂ ਤੋਂ ਬਚਣ ਲਈ ਮੱਛਰਦਾਨੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ | ਰਾਤ ਨੂੰ ਸੌਂਦੇ ਸਮੇਂ ਮੱਛਰਦਾਨੀ ਲਗਾਉਣਾ ਅਤੇ ਘਰ ਵਿੱਚ ਮੱਛਰ ਮਾਰ ਦਵਾਈਆਂ ਜਾਂ ਮੱਛਰ ਭਜਾਉਣ ਵਾਲੀਆਂ ਚੀਜ਼ਾਂ ਵਰਤਣੀਆਂ ਚਾਹੀਦੀਆਂ ਹਨ | ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ ਨਾਲ ਵੀ ਮੱਛਰ ਦੇ ਕੱਟਣ ਤੋਂ ਬਚਿਆ ਜਾ ਸਕਦਾ ਹੈ | ਇਸ ਸਬੰਧੀ ਅੱਜ ਮਾਸ ਮੀਡੀਆ ਵਿੰਗ ਦੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਸਰਕਾਰੀ ਹਾਈ ਸਕੂਲ, ਜਵੱਦੀ ਕਲਾਂ ਵਿਖੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਲੇਰੀਆ ਤੋ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨਾਂ ਤੋਂ ਮੋਟਰਸਾਈਕਲ ਅਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਅੰਤਰ ਹਾਊਸ ਵਾਲੀਬਾਲ ਦੇ ਮੁਕਾਬਲੇ ਕਰਵਾਏ <br/>
Ad Position 24