24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਾਈ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਦੌਰਾਨ ਜਿੱਤੇ ਆਕਰਸ਼ਕ ਇਨਾਮ <br/>

Ad Position 21
No active advertisement
ਅਜੀਤ ਡੈਸਕ 25-04-2026
ਡਾਬਾ/ਲੁਹਾਰਾ, 24 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਗੁਰਦੁਆਰਾ ਸਿੰਘ ਸਭਾ ਸਰਾਭਾ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਦਸਤਾਰਬੰਦੀ ਮੁਕਾਬਲੇ ਬੜੇ ਉਤਸ਼ਾਹ ਨਾਲ ਕਰਵਾਏ ਗਏ | ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ 250 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ 'ਤੇ ਸਾਈ ਪਬਲਿਕ ਸਕੂਲ ਦੇ ਵਿਦਿਆਰਥੀ ਰਣਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਉਨ੍ਹਾਂ ਨੂੰ ਇਨਾਮ ਵਜੋਂ ਗਿਅਰ ਵਾਲਾ ਸਾਈਕਲ ਅਤੇ ਦਸਤਾਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰਾਪਤੀ ਨਾਲ ਸਕੂਲ ਅਤੇ ਪਰਿਵਾਰ ਨੇ ਮਾਣ ਮਹਿਸੂਸ ਕੀਤਾ | ਇਸ ਤੋਂ ਇਲਾਵਾ ਦੁੱਗਰੀ ਫੇਜ਼-1 ਵਿਚ ਦਸਤਾਰ ਕੋਚ ਨਰਿੰਦਰ ਸਿੰਘ ਬਿਰਦੀ ਵਲੋਂ ਕਰਵਾਏ ਗਏ ਇਕ ਹੋਰ ਦਸਤਾਰਬੰਦੀ ਮੁਕਾਬਲੇ ਵਿਚ ਵੀ ਰਣਵੀਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੁਕਾਬਲੇ ਵਿਚ ਵਿਦਿਆਰਥੀ ਨੂੰ 2100 ਰੁਪਏ ਨਗਦ ਇਨਾਮ ਮਿਲਿਆ | ਇਸ ਤੋਂ ਪਹਿਲਾਂ ਵਿਦਿਆਰਥੀ ਨੇ ਸੀ.ਟੀ. ਯੂਨੀਵਰਸਿਟੀ ਵਿਚ ਹੋਏ ਇਕ ਦਸਤਾਰ ਮੁਕਾਬਲੇ ਵਿਚ ਵੀ ਹਿੱਸਾ ਲਿਆ, ਜਿਸ ਵਿਚ ਉਹ 5100 ਰੁਪਏ ਨਗਦ ਇਨਾਮ ਦਾ ਜੇਤੂ ਰਿਹਾ | ਲਗਾਤਾਰ ਜਿੱਤਾਂ ਤੋਂ ਬਾਅਦ ਵਿਦਿਆਰਥੀ ਨੂੰ ਸਵੇਰ ਦੀ ਸਭਾ ਵਿਚ ਮੈਨੇਜਿੰਗ ਡਾਇਰੈਕਟਰ ਸਰੋਜ ਮੰਨਣ, ਚੇਅਰਮੈਨ ਡਾ. ਦੀਪਕ ਮੰਨਣ, ਪਿ੍ੰਸੀਪਲ ਅਨੁਰਾਗ ਅਰੋੜਾ ਵਲੋਂ ਮੁਬਾਰਕਾਂ ਦਿੱਤੀਆਂ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਐਸੇ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੀ. ਏ. ਯੂ. ਵਿਖੇ ਵਿਸ਼ਵ ਪੁਸਤਕ ਅਤੇ ਕਾਪੀਰਾਈਟ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਰੈਂਪ ਸਕੀਮ ਹੇਠ ਲੁਧਿਆਣਾ ਦੇ ਐਮ.ਐਸ.ਐਮ.ਈ. ਉਦਮੀਆਂ ਵਲੋਂ ਗੈਬਰੀਅਲ ਇੰਡੀਆ ਲਿਮ. ਦਾ ਉਦਯੋਗਿਕ ਐਕਸਪੋਜ਼ਰ ਦੌਰਾ <br/>...
Ad Position 24