24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-04-2026
ਲੁਧਿਆਣਾ, 24 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ, ਅਰਬਨ ਅਸਟੇਟ ਵਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਸਮਾਗਮ ਗਲੋਬਲ ਥੀਮ ਸਾਡੀ ਸ਼ਕਤੀ, ਸਾਡਾ ਗ੍ਰਹਿ 'ਤੇ ਆਧਾਰਿਤ ਸੀ, ਜਿਸ ਵਿਚ ਧਰਤੀ ਦੀ ਸੰਭਾਲ ਲਈ ਹਰੇਕ ਵਿਅਕਤੀ ਦੀ ਭੂਮਿਕਾ 'ਤੇ ਜ਼ੋਰ ਦਿੱਤਾ ਗਿਆ | ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਸਭਾ ਨਾਲ ਹੋਈ, ਜਿਸ ਵਿਚ ਭਾਸ਼ਣ, ਵਾਤਾਵਰਨ ਸਕਿੱਟ ਰਾਹੀਂ ਵਿਦਿਆਰਥੀਆਂ ਨੰੂ ਜਾਗਰੂਕ ਕੀਤਾ ਗਿਆ | ਇਸ ਤੋਂ ਬਾਅਦ ਵੱਖ ਵੱਖ ਕਲਾਸਾਂ ਲਈ ਕਈ ਮੁਕਾਬਲੇ ਕਰਵਾਏ ਗਏ | ਚੌਥੀ ਤੇ 5ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੁਇਜ਼ ਮੁਕਾਬਲਾ, ਪਹਿਲੀ ਤੋਂ ਤੀਜੀ ਜਮਾਤ ਲਈ ਕੋਲਾਜ ਮੇਕਿੰਗ ਅਤੇ 6ਵੀਂ ਤੋਂ 8ਵੀਂ ਜਮਾਤ ਲਈ ਬੈੱਸਟ ਆਊਟ ਆਫ਼ ਵੇਸਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਅਤੇ ਰੀਸਾਈਕਲਿੰਗ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਾਈ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਕ੍ਰਿਸਪਿਨ ਮਾਰੀਆ ਨੇ ਬੱਚਿਆਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਛੋਟੇ ਛੋਟੇ ਕਦਮ ਭਵਿੱਖ ਨੰੂ ਸੁੰਦਰ ਬਣਾਉਣ ਵਿਚ ਮਦਦਗਾਰ ਸਾਬਤ ਹੁੰਦੇ ਹਨ | ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੀਨੀ: ਆਗੂ ਇੰਦਰਜੀਤ ਸਿੰਘ ਬਰਾੜ ਪੰਜ ਵਿਧਾਨ ਸਭਾ ਹਲਕਿਆਂ 'ਚ ਕਾਂਗਰਸ ਦੇ ਮੁੱਖ ਬੁਲਾਰਾ ਨਿਯੁਕਤ <br/> ਅਗਲੀ ਖ਼ਬਰ ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਧਰਤੀ ਦਿਵਸ ਮਨਾਇਆ <br/>
Ad Position 24