ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਚੌਕ ਨੇੜੇ ਦੋ ਹਥਿਆਰਬੰਦ ਲੁਟੇਰੇ ਇਕ ਪ੍ਰਵਾਸੀ ਭਾਰਤੀ ਔਰਤ ਪਾਸੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਰਾਜ ਕੌਰ ਨਾਮੀ ਔਰਤ ਬੀਤੇ ਦਿਨ ਵਿਦੇਸ਼ ਤੋਂ ਲੁਧਿਆਣਾ ਆਈ ਸੀ ਅਤੇ ਬੈਂਕ ਜਾ ਰਹੀ ਸੀ, ਜਦੋਂ ਉਹ ਚੌਕ ਨੇੜੇ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਸੋਨੇ ਦੀ ਚੇਨ ਖੋਹ ਲਈ ਤੇ ਫ਼ਰਾਰ ਹੋ ਗਏ | ਔਰਤ ਵਲੋਂ ਰੌਲਾ ਵੀ ਪਾਇਆ ਗਿਆ, ਪਰ ਲੁਟੇਰੇ ਕਾਬੂ ਨਹੀਂ ਆਏ | ਇਹ ਸਾਰੀ ਘਟਨਾ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਆਧਾਰ 'ਤੇ ਪੁਲਿਸ ਵਲੋਂ ਹੁਣ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਇਸ ਮਾਮਲੇ ਵਿਚ ਪੁਲਿਸ ਨੂੰ ਕੋਈ ਸਫਲਤਾ ਨਹੀਂ ਮਿਲੀ ਸੀ |