23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਪਾਰ ਦੇ ਮਾਮਲੇ 'ਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਖਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 25-04-2026
ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੀ ਦੋਸ਼ ਤਹਿਤ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਫੋਕਲ ਪੁਆਇੰਟ ਦੇ ਰਹਿਣ ਵਾਲੇ ਦਵਿੰਦਰ ਸਿੰਘ ਬੇਦੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਇਸ ਮਾਮਲੇ ਵਿਚ ਪੁਲਿਸ ਵਲੋਂ ਊਸ਼ਮ ਵਾਸੀ ਦੱਖਣੀ ਦਿੱਲੀ ਅਤੇ ਮਹੇਸ਼ ਕੁਮਾਰ ਵਾਸੀ ਦਿਆਲਪੁਰ ਦਿੱਲੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਪਾਸੋਂ ਉਸਨੇ ਇਕ ਕਰੋੜ 28 ਲੱਖ ਰੁਪਏ ਦੇ ਸ਼ੇਅਰ ਖਰੀਦ ਕੀਤੇ ਸਨ | ਕਥਿਤ ਦੋਸ਼ੀਆਂ ਵਲੋਂ ਸ਼ੇਅਰ ਦੇ ਮਾਮਲੇ ਵਿਚ ਧੋਖਾਧੜੀ ਕੀਤੀ ਅਤੇ ਉਸਦੇ ਸ਼ੇਅਰ ਹੜੱਪ ਲਏ | ਜਿਸ 'ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਦੀ ਗਿ੍ਫਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸਿਰਕੱਢ ਭੂਮੀ ਵਿਗਿਆਨੀ ਡਾ. ਮੁਕੰਦ ਸਿੰਘ ਬਰਾੜ ਦੀ ਸਵੈ-ਜੀਵਨੀ 'ਰੇਤਲੇ ਰਾਹਾਂ ਤੋਂ' ਲੋਕ ਅਰਪਣ <br/> ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਪ੍ਰਵਾਸੀ ਭਾਰਤੀ ਔਰਤ ਪਾਸੋਂ ਸੋਨੇ ਦੀ ਚੇਨ ਖੋਹ ਕੇ ਹੋਏ ਫ਼ਰਾਰ
Ad Position 24