ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਕੀਰਤਨ ਸਮਾਗਮ ਵਿਚ ਪ੍ਰਸਿੱਧ ਕੀਰਤਨੀਏ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਸਿਮਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨਾਂ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦੇਂਦੀ ਹੈ | ਕੀਰਤਨ ਸਮਾਗਮ ਅੰਦਰ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਇੰਦਰਬੀਰ ਸਿੰਘ ਬੱਤਰਾ, ਦਾਨ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ¢