ਆਲਮਗੀਰ, 24 ਅਪ੍ਰੈਲ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਬਚਿੱਤਰ ਨਗਰ ਸਥਿਤ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੀ ਇਕ ਅਹਿਮ ਮੀਟਿੰਗ ਸਾਬਕਾ ਕੈਬਿਨਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਪ੍ਰਾਪਰਟੀ ਕਾਰੋਬਾਰੀ ਅਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਸੋਹਲ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਸਾਥੀਆਂ ਸਮੇਤ ਵਿਸ਼ੇਸ਼ ਤÏਰ 'ਤੇ ਸ਼ਾਮਿਲ ਹੋਏ¢ ਮੀਟਿੰਗ ਦÏਰਾਨ ਹਾਜ਼ਰੀਨ ਨੂੰ ਜਾਣਕਾਰੀ ਦਿੰਦਿਆਂ ਜਥੇਦਾਰ ਗਾਬੜੀਆ ਨੇ ਦੱਸਿਆ ਕਿ 18ਵੀਂ ਸਦੀ ਦੇ ਮਹਾਨ ਯੋਧੇ, ਰਾਮਗੜ੍ਹੀਆ ਮਿਸਲ ਦੇ ਬਾਨੀ ਅਤੇ ਲਾਲ ਕਿਲੇ੍ਹ ਦੇ ਜੇਤੂ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਮਿਤੀ 10 ਮਈ ਦਿਨ ਐਤਵਾਰ ਨੂੰ ਦਾਣਾ ਮੰਡੀ ਗਿੱਲ ਰੋਡ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ¢ ਇਸ ਮÏਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤÏਰ 'ਤੇ ਸ਼ਾਮਿਲ ਹੋ ਕੇ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਨਗੇ ਅਤੇ ਵਿਚਾਰਾਂ ਦੀ ਸਾਂਝ ਪਾਉਣਗੇ¢ ਇਸ ਸਬੰਧੀ ਸਤਿਕਾਰਯੋਗ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ¢ ਉਪਰੰਤ ਇੰਚਾਰਜ ਸਿੰਮਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਕÏਮਾਂ ਆਪਣੇ ਇਤਿਹਾਸ ਅਤੇ ਕÏਮ ਦੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹੀ ਕÏਮਾਂ ਭਵਿੱਖ ਵਿਚ ਤਰੱਕੀ ਕਰਦੀਆਂ ਹਨ¢ ਉਕਤ ਆਗੂਆਂ ਨੇ ਕਿਹਾ ਕਿ ਸਾਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਜੀਵਨੀ ਅਤੇ ਇਤਿਹਾਸ ਤੋਂ ਸੇਧ ਲੈਂਦਿਆਂ ਹੋਇਆਂ ਸਮਾਜ ਅਤੇ ਕÏਮ ਦੇ ਭਲੇ ਲਈ ਲਈ ਅੱਗੇ ਆਉਣਾ ਚਾਹੀਦਾ ਹੈ¢ ਅਖੀਰ ਵਿਚ ਵਿੱਕੀ ਸੋਹਲ ਨੇ ਕਿਹਾ ਕਿ ਉਹ ਵੱਡੇ ਜਥੇ ਨਾਲ ਸਮਾਗਮ ਵਿਚ ਸ਼ਾਮਿਲ ਹੋਣਗੇ¢ ਉਨ੍ਹਾਂ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਮਾਗਮ ਦÏਰਾਨ ਵੱਡੀ ਗਿਣਤੀ ਵਿਚ ਪਹੁੰਚ ਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ¢ ਮੀਟਿੰਗ ਦÏਰਾਨ ਸੋਨੀ ਪੰਡਿਤ ਥਰੀਕੇ, ਗੁਰਮੀਤ ਸਿੰਘ, ਰਮਨਦੀਪ ਸਿੰਘ ਚਾਹਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ¢