ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਬਲਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਗੁਰੂ ਨਾਨਕਪੁਰਾ ਸਿਵਲ ਲਾਈਨ ਸਥਿਤ ਘਰ ਵਿਚ ਵੱਡੀ ਪੇਟੀ ਅਤੇ ਹੋਰ ਸਾਮਾਨ ਪਿਆ ਸੀ, ਜਦੋਂ ਉਹ ਕਰੀਬ ਢਾਈ ਸਾਲ ਬਾਅਦ ਘਰ ਗਿਆ ਤਾਂ ਸਾਮਾਨ ਨੂੰ ਚੈੱਕ ਕੀਤਾ ਤਾਂ ਉਸ ਦਾ ਸਾਮਾਨ ਕਮਰੇ ਵਿਚ ਨਹੀਂ ਸੀ, ਜੋ ਉਸ ਦੇ ਭਰਾ ਅਤੇ ਪਰਿਵਾਰਕ ਮੈਂਬਰਾਂ ਨੇ ਚੋਰੀ ਕਰ ਲਿਆ ਹੈ | ਜਾਂਚ ਅਧਿਕਾਰੀ ਹੌਲਦਾਰ ਕਰਨਦੀਪ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਬਲਬੀਰ ਸਿੰਘ ਉਰਫ਼ ਬੀਰਾ ਵਾਸੀ ਰਾਹੋਂ ਰੋਡ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |