22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੂਬੇ ਵਿਚ ਲੋਕ ਕਾਂਗਰਸ ਦੀ ਸਰਕਾਰ ਦੇਖਣ ਲਈ ਉਤਾਵਲੇ-ਕੌਂਸਲਰ ਵੀਰੂ <br/>

Ad Position 21
No active advertisement
ਅਜੀਤ ਡੈਸਕ 25-04-2026
ਢੰਡਾਰੀ ਕਲਾਂ/ਲੁਧਿਆਣਾ, 24 ਅਪ੍ਰੈਲ (ਜਸਵੀਰ ਸਿੰਘ ਬੰਗਾ)-'ਆਪ' ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋਏ ਲੋਕ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੇਖਣ ਲਈ ਉਤਾਵਲੇ ਹਨ | ਇਹ ਪ੍ਰਗਟਾਵਾ ਢੰਡਾਰੀ ਕਲਾਂ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਹੋਏ ਕੰਮਾਂ ਨੂੰ ਲੋਕ ਯਾਦ ਕਰਨ ਲੱਗ ਪਏ ਹਨ, ਕਿਉਂਕਿ ਸੂਬੇ 'ਚ 'ਆਪ' ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਵਿਚ ਸਰਕਾਰ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰਕੇ ਸਰਕਾਰ ਸੱਤਾ ਵਿਚ ਆਈ ਸੀ, ਪਰ ਸਰਕਾਰ ਦੇ 4 ਸਾਲ ਤੋਂ ਵੱਧ ਕਾਰਜਕਾਲ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਵੀ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਨਹੀਂ ਮਿਲੇ, ਜਿਸ ਕਾਰਨ ਮਹਿਲਾਵਾਂ ਵਿਚ ਵੀ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕੌਂਸਲਰ ਵੀਰੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾ ਰਹੇ ਹਨ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਸੱਤਾ ਵਿਚ ਲਿਆਂਦਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸੀਸੂ ਨੇ ਪੀ.ਐਸ.ਆਈ.ਈ.ਸੀ. ਸੁਵਿਧਾ ਕੈਂਪ ਦੀ ਮੇਜ਼ਬਾਨੀ <br/> ਅਗਲੀ ਖ਼ਬਰ ਮਾਂ ਬਗਲਾ ਮੁਖੀ ਧਾਮ ਦੇ ਪ੍ਰਮੁੱਖ ਮਨਪ੍ਰੀਤ ਸਿੰਘ ਛਤਵਾਲ ਨੂੰ ਸਦਮਾ, ਮਾਤਾ ਸਵਰਗਵਾਸ
Ad Position 24