ਡਾਬਾ/ਲੁਹਾਰਾ, 24 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਗੁਰੂ ਸਹਾਇ ਕਾਨਵੈਂਟ ਸਕੂਲ ਗਲੀ ਨੰਬਰ 33 ਨੇੜੇ ਮੱਘਰ ਦੀ ਚੱਕੀ ਵਿਖੇ ਧਰਤੀ ਦਿਵਸ ਮਨਾਇਆ ਗਿਆ¢ ਅੱਜ ਦੁਨੀਆ ਭਰ ਵਿਚ ਧਰਤੀ ਦਿਵਸ ਮਨਾਇਆ ਜਾ ਰਿਹਾ ਹੈ¢ ਸਕੂਲ ਦੇ ਡਾਇਰੈਕਟਰ ਗੁਰਸ਼ਰਨਜੀਤ ਕÏਰ ਅਤੇ ਪਿ੍ੰਸੀਪਲ ਰਮਨਦੀਪ ਕÏਰ ਗਰਚਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਭਾਰਤ ਸਮੇਤ ਕਈ ਦੇਸ਼ਾਂ ਵਿਚ ਰੁੱਖ ਲਗਾਉਣ ਸਫ਼ਾਈ ਅਭਿਆਨਾਂ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ¢ ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਹਰ ਸਾਲ 22 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਇਸ ਦਿਨ ਦਾ ਮਕਸਦ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਕਰਨਾ ਹੈ¢ ਉਨ੍ਹਾਂ ਨੇ ਸਕੂਲਾਂ ਅਤੇ ਕਾਲਜਾਂ ਵਿਚ ਵੀ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਪਾਣੀ ਬਚਾਉਣ ਲਈ ਪ੍ਰੇਰਿਤ ਕੀਤਾ |