ਫੁੱਲਾਂਵਾਲ, 24 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਮਾਨਵ ਰਚਨਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਵਿਖੇ ਵਿਦਿਆਰਥੀਆਂ ਨੂੰ ਜ਼ਰੂਰੀ ਜੀਵਨ-ਰੱਖਿਅਕ ਹੁਨਰਾਂ ਨਾਲ ਲੈਸ ਕਰਨ ਅਤੇ ਅਣਕਿਆਸੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਫਾਇਰ ਡਿਪਾਰਟਮੈਂਟ ਦੇ ਸਹਿਯੋਗ ਨਾਲ ਇਕ ਵਿਆਪਕ ਅੱਗ ਸੁਰੱਖਿਆ ਅਭਿਆਸ ਕਰਵਾਇਆ ਗਿਆ | ਇਸ ਦੌਰਾਨ ਅੱਗ ਸੁਰੱਖਿਆ ਉਪਾਵਾਂ, ਅੱਗ ਬੁਝਾਉਣ ਵਾਲੇ ਉਪਕਰਨਾਂ ਦੀ ਸਹੀ ਵਰਤੋਂ ਅਤੇ ਐਮਰਜੈਂਸੀ ਦੌਰਾਨ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਰਣਨੀਤੀਆਂ 'ਤੇ ਕੇਂਦਰਿਤ ਸੀ | ਵਿਦਿਆਰਥੀਆਂ ਨੂੰ ਸ਼ਾਂਤ ਰਹਿਣ, ਤੁਰੰਤ ਕਾਰਵਾਈ ਕਰਨ ਅਤੇ ਸੁਰੱਖਿਆ ਪੋ੍ਰਟੋਕਾਲ ਦੀ ਪਾਲਣਾ ਕਰਨ ਬਾਰੇ ਮਾਰਗ ਦਰਸ਼ਨ ਕੀਤਾ ਗਿਆ | ਇਕ ਇੰਟਰ ਐਕਟਿਵ ਸੈਸ਼ਨ ਨੇ ਉਨ੍ਹਾਂ ਦੀ ਸਮਝ ਨੂੰ ਹੋਰ ਵਧਾਇਆ, ਚੌਕਸੀ ਅਤੇ ਨਾਜ਼ੁਕ ਸਥਿਤੀਆਂ ਵਿਚ ਜਲਦੀ ਫ਼ੈਸਲਾ ਲੈਣ ਨੂੰ ਉਤਸ਼ਾਹਿਤ ਕੀਤਾ | ਪਿ੍ੰਸੀਪਲ ਸ਼ਿਲਪੀ ਸੂਦ ਗਿੱਲ ਨੇ ਫਾਇਰ ਡਿਪਾਰਟਮੈਂਟ ਦਾ ਧੰਨਵਾਦ ਕੀਤਾ ਅਤੇ ਨਿਯਮਤ ਜਾਗਰੂਕਤਾ ਪਹਿਲਕਦਮੀਆਂ ਰਾਹੀਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਦੀ ਵਚਨਬੱਧਤਾ ਨੂੰ ਦੁਹਰਾਇਆ |