22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਡੀ.ਸੀ.ਐਮ. ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-04-2026
ਇਆਲੀ/ਥਰੀਕੇ, 24 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਡੀ.ਸੀ.ਐਮ ਗਰੁੱਪ. ਆਫ਼ ਸਕੂਲਜ਼ ਦੀਆਂ ਤਿੰਨੋਂ ਸ਼ਾਖਾਵਾਂ-ਡੀ.ਸੀ.ਐਮ ਪ੍ਰੈਜ਼ੀਡੈਂਸੀ, ਡੀ.ਸੀ.ਐਮ. ਪ੍ਰੈਜ਼ੀਡੈਂਸੀ ਐਲੀਮੈਂਟਰੀ,.ਅਤੇ ਡੀ.ਸੀ.ਐਮ. ਯੈੱਸ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਉਤਸ਼ਾਹ ਮਨਾਇਆ ਗਿਆ | ਧਰਤੀ ਦਿਵਸ ਦੀ ਮਹੱਤਤਾ ਅਤੇ ਵਾਤਾਵਰਣ ਸੁਰੱਖਿਆ ਦੀ ਜ਼ਰੂਰਤ ਨੂੰ ਉਜਾਗਰ ਕਰਨ ਲਈ ਸਾਰੇ ਕੈਂਪਸਾਂ ਵਿਚ ਵਿਸ਼ੇਸ਼ ਅਸੈਂਬਲੀਆਂ ਦਾ ਕਰਵਾਈਆਂ | 11ਵੀਂ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਸਕੂਲਾਂ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ | ਡੀ.ਸੀ.ਐਮ. ਪ੍ਰੈਜ਼ੀਡੈਂਸੀ ਦੀ ਪਿ੍ੰਸੀਪਲ ਰਜਨੀ ਕਾਲੜਾ ਨੇ ਦੱਸਿਆ ਕਿ ਦਿਨ ਭਰ ਚੱਲਣ ਵਾਲੀਆਂ ਗਤੀਵਿਧੀਆਂ ਵਿਚ ਧਰਤੀ ਦਿਵਸ ਨਾਲ ਸਬੰਧਿਤ ਸ਼ਿਲਪਕਾਰੀ, ਕਵਿਤਾ ਪਾਠ, ਡਰਾਇੰਗ ਮੁਕਾਬਲੇ ਅਤੇ ਬੋਰਡ ਸਜਾਵਟ ਸ਼ਾਮਿਲ ਸਨ | ਆਪਣੀਆਂ ਪੇਸ਼ਕਾਰੀਆਂ ਰਾਹੀਂ, ਵਿਦਿਆਰਥੀਆਂ ਨੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ | ਉਨ੍ਹਾਂ ਨੇ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਧਰਤੀ ਦੀ ਰੱਖਿਆ ਦੀ ਮਹੱਤਤਾ ਤੇ ਵੀ ਜ਼ੋਰ ਦਿੱਤਾ | ਡੀ.ਸੀ.ਐਮ. ਯੈੱਸ ਪਿ੍ੰਸੀਪਲ ਮੀਨੂ ਚੋਪੜਾ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ, ਸਾਰੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਰੱਖਿਆ ਅਤੇ ਆਪਣੇ ਰੋਜ਼ਾਨਾ ਜੀਵਨ ਵਿਚ ਪਲਾਸਟਿਕ ਦੀ ਵਰਤੋਂ ਘਟਾਉਣ ਦਾ ਪ੍ਰਣ ਲਿਆ | ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਬੱਚਿਆਂ ਨੂੰ ਵਾਤਾਵਰਣਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਡੀ.ਸੀ.ਐਮ. ਪ੍ਰੈਜ਼ੀਡੈਂਸੀ ਐਲੀਮੈਂਟਰੀ ਦੇ ਮੁਖੀ ਰੂਬੇਨ ਚਾਹਲ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਛੋਟੇ ਬੱਚਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਵਿਗਿਆਨੀ ਨੇ ਕÏਮਾਂਤਰੀ ਕਾਨਫ਼ਰੰਸ ਵਿਚ ਇਨਾਮ ਜਿੱਤਿਆ ਅਗਲੀ ਖ਼ਬਰ ਸ਼ਾਰਪ ਮਾਡਲ ਸਕੂਲ ਵਿਚ ਵਿਸ਼ਵ ਧਰਤੀ ਦਿਵਸ ਮਨਾਇਆ <br/>
Ad Position 24