ਡਾਬਾ/ਲੁਹਾਰਾ, 24 ਅਪ੍ਰੈਲ (ਕੁਲਵੰਤ ਸਿੰਘ ਸੱਪਲ)- ਬੀ. ਕੇ. ਐਸ. ਕਾਨਵੇਂਟ ਸਕੂਲ ਸ਼ਿਮਲਾਪੁਰੀ ਵਿਖੇ ਵਿਸਵ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਨ ਦੇ ਸੰਬੰਧ ਵਿਚ ਸਕੂਲ ਵਿਚ ਭਾਸ਼ਨ, ਕਵਿਤਾ ਉਚਾਰਨ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਹਰਦੇਵ ਸਿੰਘ ਨੇ ਬੱਚਿਆਂ ਨੂੰ ਕਿਹਾ ਕਿ ਆਪਣੀ ਧਰਤੀ ਹਰਿਆ ਸਾਫ ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣ ਲਈ ਜਾਗਰੂਕ ਕੀਤਾ | ਇਸ ਮੌਕੇ ਤੇ ਸਕੂਲ ਦਾ ਸਟਾਫ ਅਤੇ ਅਧਿਆਪਕ ਹਾਜ਼ਰ ਸਨ |