ਡਾਬਾ/ਲੁਹਾਰਾ, 24 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਮੈਰੀ ਮਿੰਟ ਪਬਲਿਕ ਹਾਈ ਸਕੂਲ ਨਿਓ ਅਮਰ ਨਗਰ ਵਿਚ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਜਾਗਰੂਕ ਕਰਨਾ ਸੀ | ਸਕੂਲ ਦੇ ਵਿਦਿਆਰਥੀਆਂ ਨੇ ਪੋਸਟਰ ਬਣਾਉਣ, ਸਲੋਗਨ ਲਿਖਣ ਅਤੇ ਕਵਿਤਾਵਾਂ ਬੋਲਣ ਵਰਗੀਆਂ ਗਤੀਵਿਧੀਆਂ ਵਿਚ ਭਾਗ ਲਿਆ | ਵਿਦਿਆਰਥੀਆਂ ਨੇ ਧਰਤੀ ਨੂੰ ਬਚਾਉਣ, ਪ੍ਰਦੂਸ਼ਣ ਘਟਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਬਾਰੇ ਸੁੰਦਰ ਸੰਦੇਸ਼ ਦਿੱਤੇ | ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਧਰਤੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਰੋਜ਼ਾਨਾ ਜੀਵਨ ਵਿਚ ਛੋਟੇ-ਛੋਟੇ ਕਦਮ ਚੁੱਕ ਕੇ ਵਾਤਾਵਰਨ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਬਲਜੀਤ ਕੌਰ ਅਤੇ ਇੰਸਪੈਕਸ਼ਨ ਆਫਿਸਰ ਨੇਹਾ ਬਿਸ਼ਟ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ | ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਧਰਤੀ ਦੀ ਸੁਰੱਖਿਆ ਕਰਨ ਦੀ ਸਹੁੰ ਲਈ |