11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਵਾਰਡ ਨੰਬਰ 90 'ਚ 98 ਲੱਖ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 26-04-2026
ਲੁਧਿਆਣਾ, 25 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੰੂ ਮਜ਼ਬੂਤ ਕਰਨ ਲਈ ਜਾਰੀ ਮੁਹਿੰਮ ਤਹਿਤ ਵਾਰਡ ਨੰਬਰ 90 ਵਿਚ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਦੀ ਅਗਵਾਈ ਹੇਠ ਲਗਭਗ 98 ਲੱਖ ਰੁਪਏ ਦੇ ਵਿਕਾਸ ਪੋ੍ਰਜੈਕਟਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਖੁਦ ਇਲਾਕੇ ਵਿਚ ਪਹੁੰਚ ਕੇ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 90 ਵਿਚ ਲੋਕਾਂ ਨੰੂ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਰ ਗਲੀ ਮੁਹੱਲੇ ਵਿਚ ਸੁਧਾਰ ਲਿਆਂਦਾ ਜਾ ਰਿਹਾ ਹੈ | ਪੋ੍ਰਜੈਕਟਾਂ ਦੇ ਤਹਿਤ ਕੇਸਰ ਗੰਜ ਮੰਡੀ ਵਿਚ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ | ਇਸ ਦੇ ਨਾਲ ਹੀ ਟਾਇਰ ਮਾਰਕੀਟ ਵਿਚ 35 ਲੱਖ ਰੁਪਏ ਨਾਲ ਪਾਣੀ ਦੀ ਸਪਲਾਈ ਅਤੇ ਸੀਵਰੇਜ ਪਾਈਪਲਾਈਨ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਲਗਭਗ 13 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ. ਟਿਊਬਵੈੱਲ ਵੀ ਲਗਾਇਆ ਜਾਵੇਗਾ, ਜਿਸ ਨਾਲ ਇਲਾਕੇ ਵਿਚ ਪਾਣੀ ਦੀ ਕਮੀ ਨੰੂ ਦੂਰ ਕੀਤਾ ਜਾਵੇਗਾ | ਸੀਨੀਅਰ ਡਿਪਟੀ ਮੇਅਰ ਪਰਾਸ਼ਰ ਨੇ ਦੱਸਿਆ ਕਿ ਪ੍ਰਭਾਕਰ ਮੁਹੱਲਾ ਵਿਚ ਸੜਕਾਂ ਦੇ ਨਿਰਮਾਣ ਦਾ ਕੰਮ ਪਹਿਲਾਂ ਹੀ ਤੇਜ਼ੀ ਨਾਲ ਚੱਲ ਰਿਹਾ ਹੈ, ਜਦਕਿ ਸ਼ਾਹਪੁਰ ਰੋਡ 'ਤੇ ਵੀ ਜਲਦ ਹੀ ਨਵੀਆਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ ਜਾਵੇਗੀ | ਉਨ੍ਹਾਂ ਅਧਿਕਾਰੀਆਂ ਨੰੂ ਸਖ਼ਤ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਵਿਚ ਅਤੇ ਉਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ | ਇਸ ਮੌਕੇ ਡਿਪਟੀ ਮੇਅਰ ਪਿੰ੍ਰਸ ਜੌਹਰ ਤੇ ਵਿਧਾਇਕ ਮਦਨ ਲਾਲ ਬੱਗਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਘਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਚੌੜਾ ਬਾਜ਼ਾਰ ਵਿਖੇ ਕੱਪੜਿਆਂ ਦੀ ਦੁਕਾਨ ਦੇ ਸਟੋਰ ਨੂੰ ਲੱਗੀ ਅੱਗ, ਉੱਨ ਦਾ ਸਾਮਾਨ ਸੜਿਆ <br/>
Ad Position 24