11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਘਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 26-04-2026
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਘਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹਰਮਨਦੀਪ ਸਿੰਘ ਵਾਸੀ ਪਿੰਡ ਲੁਹਾਰਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਕੋਮਲਪ੍ਰੀਤ ਕੌਰ ਵਾਸੀ ਰਾਏਕੋਟ, ਮਨਜਿੰਦਰ ਸਿੰਘ ਉਰਫ ਸੋਨੀ ਅਤੇ ਮਨਜੋਤ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਆਪਣੀ ਪਤਨੀ ਕੋਮਲਪ੍ਰੀਤ ਕੌਰ ਨਾਲ ਵਿਵਾਦ ਚੱਲ ਰਿਹਾ ਹੈ | ਬੀਤੇ ਦਿਨ ਕੋਮਲਪ੍ਰੀਤ ਆਪਣੇ ਦੋ ਸਾਥੀਆਂ ਨਾਲ ਉਸ ਦੇ ਘਰ ਦੇ ਬਾਹਰ ਆਈ ਅਤੇ ਘਰ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਦੋਸ਼ੀ ਘਰ ਦੇ ਬਾਹਰ ਖੜੇ ਲਲਕਾਰੇ ਮਾਰਦੇ ਰਹੇ, ਜਿਸ ਕਾਰਨ ਉਥੇ ਦਹਿਸ਼ਤ ਫੈਲ ਗਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬੱਸ ਕੰਡਕਟਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਵਾਰਡ ਨੰਬਰ 90 'ਚ 98 ਲੱਖ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ <br/>
Ad Position 24