11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਬੱਸ ਕੰਡਕਟਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 26-04-2026
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਬੱਸ ਕੰਡਕਟਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਿਊ ਗੋਲਡਨ ਕੰਪਨੀ ਦੇ ਕੰਡਕਟਰ ਸਿਕੰਦਰ ਸਿੰਘ ਵਾਸੀ ਪਿੰਡ ਬਾੜੂਦੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸੁਖਵਿੰਦਰ ਸਿੰਘ, ਜਸਪ੍ਰੀਤ ਸਿੰਘ ਅਤੇ ਜਗਤਾਰ ਸਿੰਘ ਅਤੇ ਉਨ੍ਹਾਂ ਦੇ ਦੋ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਬੱਸ ਲੈ ਕੇ ਜਾ ਰਿਹਾ ਸੀ ਤਾਂ ਜਗਤਾਰ ਸਿੰਘ ਉਸ ਨਾਲ ਕਿਰਾਏ ਨੂੰ ਲੈ ਕੇ ਉਲਝ ਪਿਆ | ਉਕਤ ਕਥਿਤ ਦੋਸ਼ੀ ਵਲੋਂ ਆਪਣੇ ਸਾਥੀ ਬੁਲਾ ਲਏ ਤੇ ਉਸ ਦੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਬਾਅਦ ਵਿਚ ਇਹ ਕਥਿਤ ਦੋਸ਼ੀ ਉਸ ਨੂੰ ਧਮਕੀਆਂ ਦੇ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਵਿਚ ਜਬਰੀ ਦਾਖਲ ਹੋ ਕੇ ਹੁੱਲੜਬਾਜ਼ੀ ਕਰਨ ਦੇ ਮਾਮਲੇ ਵਿਚ ਪੰਜ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਘਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
Ad Position 24