ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਪਿੰਡ ਪਸੈਮੀ ਸਥਿਤ ਗੁਰਦੁਆਰਾ ਸਾਹਿਬ ਵਿਚ ਜਬਰੀ ਦਾਖਲ ਹੋ ਕੇ ਹੁੱਲੜਬਾਜ਼ੀ ਕਰਨ ਦੇ ਮਾਮਲੇ ਵਿਚ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਬਸੈਮੀ ਦੀ ਸਰਪੰਚ ਜਗਦੀਪ ਕÏਰ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ਸਬੰਧੀ ਸੁਖਮਿੰਦਰ ਸਿੰਘ, ਜਤਿੰਦਰ ਪਾਲ, ਮਨਜੀਤ ਸਿੰਘ ਧਾਲੀਵਾਲ, ਗੁਰਮੁਖ ਸਿੰਘ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿੰਡ ਦੀ ਪ੍ਰਬੰਧਕ ਕਮੇਟੀ ਵਲੋਂ ਸੁਖਵਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਦੀ ਤਾਬਿਆ 'ਤੇ ਬੈਠ ਕੇ ਪਾਠ ਕਰਨ ਤੋਂ ਰੋਕਿਆ ਗਿਆ ਸੀ, ਪਰ ਬੀਤੇ ਦਿਨ ਇਹ ਆਪਣੇ ਕੁੱਝ ਸਾਥੀਆਂ ਨਾਲ ਅੰਦਰ ਆ ਗਿਆ, ਜੋ ਕਿ ਸਿਰੋਂ ਨੰਗੇ ਸਨ, ਜਿਸ ਨਾਲ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕੀਤੀ ਗਈ ਤੇ ਉਥੇ ਹੁੱਲੜਬਾਜ਼ੀ ਕੀਤੀ | ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਰਪੰਚ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਜਾਨੀ ਮਾਲੀ ਨੁਕਸਾਨ ਹੋਵੇਗਾ ਤਾਂ ਇਸ ਲਈ ਦੋਸ਼ੀ ਜ਼ਿੰਮੇਵਾਰ ਹੋਣਗੇ | ਸ਼ਿਕਾਇਤ ਮਿਲਣ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢