11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਦਿੱਲੀ ਦੇ ਧਾੜਵੀਆਂ ਵਲੋਂ ਕੀਤੀ ਜਾ ਰਹੀ ਲੁੱਟ ਰੋਕਣ ਲਈ ਪੰਜਾਬ ਹਿਤੈਸ਼ੀ ਧਿਰਾਂ ਦਾ ਇਕਜੁੱਟ ਹੋਣਾ ਜ਼ਰੂਰੀ-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ <br/>

Ad Position 21
No active advertisement
ਅਜੀਤ ਡੈਸਕ 26-04-2026
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਦਿੱਲੀ ਦੇ ਧਾੜਵੀਆਂ ਵਲੋਂ ਪੰਜਾਬ ਦੇ ਸਰੋਤਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਪੰਜਾਬ ਹਿਤੈਸ਼ੀ ਧਿਰਾਂ ਦਾ ਇਕਜੁੱਟ ਹੋਣਾ ਜ਼ਰੂਰੀ ਹੈ | ਪੰਜਾਬ ਦੀ ਕਿਰਸਾਨੀ, ਪਾਣੀਆਂ ਦੀ ਹੋ ਰਹੀ ਲੁੱਟ, ਦਿਨੋ-ਦਿਨ ਵੱਧ ਰਹੀ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਕਰਕੇ ਨÏਜਵਾਨ ਵਿਦੇਸ਼ਾਂ ਵੱਲ ਪਲਾਇਨ ਕਰ ਰਹੇ ਹਨ¢ ਪੰਜਾਬ ਦੀਆਂ ਜਾਇਦਾਦਾਂ ਅਤੇ ਉਪਜਾਊ ਜ਼ਮੀਨਾਂ ਨੂੰ ਵੇਚਿਆ ਜਾ ਰਿਹਾ ਹੈ | ਪੰਜਾਬ ਦੀ ਹੋ ਰਹੀ ਲੁੱਟ ਰੋਕਣ ਤੇ ਆਰਥਿਕ ਖ਼ੁਸ਼ਹਾਲੀ ਲਈ ਇਹਨਾਂ ਦਿੱਲੀ ਦੇ ਲੋਟੂਆਂ ਨੂੰ ਸੱਤਾ ਤੋਂ ਬਾਹਰ ਕਰਨ ਲਈ ਫੈਡਰੇਸ਼ਨ ਵਲੋਂ ਮੁਹਿੰਮ ਚਲਾਈ ਜਾਵੇਗੀ | ਇਹ ਵਿਚਾਰ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖਾਲਸਾ ਅਤੇ ਸਕੱਤਰ ਜਨਰਲ ਭਾਈ ਬਲਜੀਤ ਸਿੰਘ ਬੀਤਾ ਗੱਲਬਾਤ ਕਰਦੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਫੈਡਰੇਸ਼ਨ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ | ਜਦੋਂ ਵੀ ਪੰਜਾਬ ਅੰਦਰ ਧਾਰਮਿਕ ਜਾਂ ਰਾਜਨੀਤਕ ਤÏਰ 'ਤੇ ਅÏਖਾ ਸਮਾਂ ਬਣਿਆ ਤਾਂ ਫੈਡਰੇਸ਼ਨ ਦੇ ਨÏਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਮੋਹਰੀ ਰੋਲ ਅਦਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਭ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕੱਠੇ ਹੋ ਕੇ, ਆਪਣੀਆਂ ਮਹਾਨ ਸੰਸਥਾਵਾਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਰ ਮਜ਼ਬੂਤ ਕਰੀਏ ਕਿਉਂਕਿ ਏਕਤਾ ਤੋਂ ਬਿਨਾਂ ਸਾਰੀਆਂ ਕੁਰਬਾਨੀਆਂ, ਸ਼ਹਾਦਤਾਂ ਵਿਅਰਥ ਹਨ ¢ ਪੰਥਕ ਏਕਤਾ ਵਿਚ ਰੋੜਾ ਬਣਨ ਵਾਲਿਆਂ ਨੂੰ ਲਾਂਭੇ ਕਰਨਾ ਜ਼ਰੂਰੀ ਹੈ, ਇਕਜੁੱਟਤਾ, ਪੰਥਕ ਏਕਤਾ ਸਮੇਂ ਦੀ ਮੰਗ ਹੈ¢ ਆਗੂਆਂ ਨੇ ਕਿਹਾ ਕਿ ਫੈਡਰੇਸ਼ਨ ਦਾ ਇਕ ਵਫ਼ਦ ਇਸ ਕਾਰਜ ਲਈ ਜਲਦੀ ਸਾਰੇ ਅਕਾਲੀ ਦਲਾਂ ਦੇ ਮੁਖੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਨੂੰ ਮਿਲੇਗਾ¢ ਅਖੀਰ ਵਿਚ ਫੈਡਰੇਸ਼ਨ ਆਗੂਆਂ ਨੇ ਆਪ ਪਾਰਟੀ ਦੇ ਆਗੂਆਂ ਨੂੰ ਸੱਤਾ ਵਿਚ ਬਣੇ ਰਹਿਣ ਲਈ ਮੁਫ਼ਤ ਸਹੂਲਤਾਂ ਦੇਣ ਵਾਲੀ ਰਾਜਨੀਤਕ ਖੇਡ ਬੰਦ ਕਰਨ ਦੀ ਸਲਾਹ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲਾ ਜ਼ਿਲ੍ਹੇ ਦਾ ਸਿਵਲ ਹਸਪਤਾਲ ਖੁਦ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ <br/> ਅਗਲੀ ਖ਼ਬਰ ਡੀ.ਜੇ. ਸੰਚਾਲਕ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 10 ਖ਼ਿਲਾਫ਼ ਕੇਸ ਦਰਜ <br/>
Ad Position 24