12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪੰਜਾਬ ਵਾਸੀਆਂ ਨਾਲ ਧੋਖਾ ਖੁਦ ਅਰਵਿੰਦ ਕੇਜਰੀਵਾਲ ਨੇ ਕੀਤਾ-ਤਰਲੋਚਨ ਲਲਤੋਂ <br/>

Ad Position 21
No active advertisement
ਅਜੀਤ ਡੈਸਕ 26-04-2026
ਫੁੱਲਾਂਵਾਲ, 25 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਰਾਜ ਸਭਾ ਦੇ ਸੱਤ ਮੈਂਬਰਾਂ ਦੇ ਭਾਜਪਾ ਵਿਚ ਚਲੇ ਜਾਣ ਤੋਂ ਬਾਅਦ ਦਿੱਤਾ ਬਿਆਨ ਕਿ ਇਨ੍ਹਾਂ ਰਾਜ ਸਭਾ ਮੈਂਬਰਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਇਹ ਹਾਸੋਹੀਣੀ ਸਥਿਤੀ ਪੈਦਾ ਕਰਦਾ ਹੈ, ਜਿਸ ਤੋਂ ਕੇਜਰੀਵਾਲ ਦੀ ਬੌਖਲਾਹਟ ਦੇਖਣ ਨੂੰ ਮਿਲਦੀ ਹੈ, ਜਦਕਿ ਅਸਲ ਸੱਚਾਈ ਤਾਂ ਇਹ ਹੈ ਕਿ ਪੰਜਾਬ ਵਾਸੀਆਂ ਨਾਲ ਧੋਖਾ ਖੁਦ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ, ਬਾਹਰੋਂ ਲਿਆ ਕੇ ਧਨਾਢ ਕਿਸਮ ਦੇ ਲੋਕਾਂ ਨੂੰ ਪੰਜਾਬ ਤੋਂ ਰਾਜ ਸਭਾ ਦੀਆਂ ਮੈਂਬਰੀਆਂ ਦਿੱਤੀਆਂ ਗਈਆਂ ਸਨ, ਜਦਕਿ ਪੰਜਾਬ ਵਿਚ ਬੁੱਧੀਜੀਵੀਆਂ ਦੀ ਕੋਈ ਘਾਟ ਨਹੀਂ ਸੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮਾਤਾ ਗੁਜਰੀ ਮੈਡੀਕਲ ਕਾਲਜ ਕਿਸ਼ਨ ਗੰਜ ਬਿਹਾਰ ਦੇ ਟਰੱਸਟੀ ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ ਨੇ ਕਿਹਾ ਕਿ ਪੰਜਾਬ ਵਿਚ ਹੁਣ ਆਮ ਆਦਮੀ ਪਾਰਟੀ ਦਾ ਅੰਤ ਨਜ਼ਦੀਕ ਆ ਗਿਆ ਹੈ | 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਇਸ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ 'ਮਾਂ ਬੋਲੀ ਫ਼ਿਲਮ ਮੇਲਾ' ਲਈ ਕਰਮਜੀਤ ਗਰੇਵਾਲ ਦੀ ਫ਼ਿਲਮ 'ਸਕਰੀਨ ਬੁਖ਼ਾਰ' ਦੀ ਹੋਈ ਚੋਣ <br/> ਅਗਲੀ ਖ਼ਬਰ ਰੋਕਥਾਮ ਤੋਂ ਸੁਰੱਖਿਆ ਵੱਲ: ਵਿਸ਼ਵ ਮਲੇਰੀਆ ਦਿਵਸ ਮÏਕੇ ਸਿਹਤ ਵਿਭਾਗ ਵਲੋਂ ਮਲੇਰੀਆ ਖ਼ਿਲਾਫ਼ ਮੁਹਿੰਮ ਤੇਜ਼ <br/>
Ad Position 24