13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 26-04-2026
ਫੁੱਲਾਂਵਾਲ, 25 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ, ਜਿਸ ਦੌਰਾਨ ਸਾਰੇ ਵਿਦਿਆਰਥੀ ਹਰੇ ਰੰਗ ਦੇ ਕੱਪੜੇ ਪਹਿਨ ਕੇ ਸਕੂਲ ਪਹੁੰਚੇ | ਇਸ ਮੌਕੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਸਤਿਕਾਰ ਅਤੇ ਕਾਰਵਾਈ ਨੂੰ ਉਤਸ਼ਾਹਿਤ ਕਰਨ ਲਈ ਕੈਂਪਸ ਵਿਚ ਰੁੱਖ ਲਗਾਉਣ, ਪੋਸਟਰ ਬਣਾਉਣ, ਮਾਡਲ ਬਣਾਉਣ, ਸਲੋਗਨ ਬਣਾਉਣ, ਫਲੈਸ਼ਕਾਰਡ ਅਤੇ ਜਾਗਰੂਕਤਾ ਮਾਰਚ ਸਮੇਤ ਕਈ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸਾਂਝੇ ਤੌਰ 'ਤੇ ਸਕੂਲ ਵਿਚ ਨਵੇਂ ਬੂਟੇ ਲਗਾਏ | ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਪਿ੍ੰਸੀਪਲ ਕਿਰਨਜੀਤ ਕੌਰ ਨੇ ਕਿਹਾ ਕਿ ਜਦੋਂ ਅਸੀਂ ਧਰਤੀ ਦੀ ਦੇਖਭਾਲ ਕਰਦੇ ਹਾਂ, ਤਾਂ ਅਸੀਂ ਆਪਣੀ ਦੇਖਭਾਲ ਕਰਦੇ ਹਾਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਰੁੱਖ ਲਗਾਉਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜੀ.ਏ.ਡੀ. ਅਕੈਡਮੀ ਲਾਦੀਆਂ ਖ਼ੁਰਦ ਨੇ ਮਨਾਇਆ ਧਰਤੀ ਦਿਵਸ <br/> ਅਗਲੀ ਖ਼ਬਰ 'ਗੁੱਜਰਾਂਵਾਲਾ ਦ ਫਾਊਾਡੇਸ਼ਨ ਲੈਂਡ ਆਫ ਗੁੱਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਪੁਸਤਕ 'ਨਾਨਕ ਕਉ ਹਰਿ ਕੈ ਲੋਕ ਅਰਪਣ...
Ad Position 24