ਫੁੱਲਾਂਵਾਲ, 25 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ 'ਵਾਰਸ ਪੰਜਾਬ ਦੇ' ਰਲੇਵੇਂ ਤੋਂ ਬਾਅਦ ਬਣੀ ਅੱਠ ਮੈਂਬਰੀ ਪੰਥਕ ਏਕਤਾ ਤਾਲਮੇਲ ਕਮੇਟੀ ਦੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਸਰਬ ਸੰਮਤੀ ਨਾਲ ਕਨਵੀਨਰ ਚੁਣੇ ਜਾਣ ਨਾਲ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਸੁਪਨਾ ਦੇਖਣ ਵਾਲਿਆਂ ਲਈ ਆਸ ਦੀ ਨਵੀਂ ਕਿਰਨ ਜਾਗੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਅਤੇ ਢੀਂਡਸਾ ਪਰਿਵਾਰ ਦੇ ਅਤਿ ਨਜ਼ਦੀਕੀ ਕੁਲਦੀਪ ਸਿੰਘ ਸਿੱਧੂ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਲਏ ਗਏ ਫ਼ੈਸਲੇ ਨਾਲ ਪੰਜਾਬ ਵਿਚ ਪੰਥਕ ਸੋਚ ਦੇ ਧਾਰਨੀਆਂ ਲਈ ਇਕ ਸਾਂਝੇ ਪਲੇਟਫਾਰਮ ਉੱਪਰ ਇਕੱਠੇ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਅੰਦਰ ਖੁਸ਼ੀ ਦੀ ਲਹਿਰ ਹੈ |