13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਲੋ ਮੁਫ਼ਤ ਸਿਹਤ ਜਾਂਚ ਕੈਂਪ ਹੈਲਥ ਟਾਕ ਪ੍ਰੋਗਰਾਮ ਅੱਜ <br/>

Ad Position 21
No active advertisement
ਅਜੀਤ ਡੈਸਕ 26-04-2026
ਆਲਮਗੀਰ, 25 ਅਪ੍ਰੈਲ (ਜਰਨੈਲ ਸਿੰਘ ਪੱਟੀ)-ਲੋਕਾਂ ਦੀ ਸਿਹਤ ਸੰਭਾਲ ਅਤੇ ਜਾਗਰੂਕਤਾ ਨੂੰ ਧਿਆਨ ਵਿਚ ਰੱਖਦੇ ਹੋਏ ਮੈਸ ਪ੍ਰੋਲਾਈਫ ਹਸਪਤਾਲ ਗਿੱਲ ਵਲੋਂ ਮਾਡਲ ਟਾਊਨ ਕਲੱਬ ਲੁਧਿਆਣਾ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਮੁਫ਼ਤ ਸਿਹਤ ਜਾਂਚ ਕੈਂਪ ਅਤੇ ਹੈਲਥ ਟਾਕ ਦਾ ਪ੍ਰਬੰਧ ਗੁਰਦੁਆਰਾ ਸ਼ਹੀਦਾਂ ਰੋਡ ਪ੍ਰੀਤਮ ਨਗਰ ਮਾਡਲ ਟਾਊਨ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ | ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਮੁਫ਼ਤ ਪ੍ਰਦਾਨ ਕਰਨਾ ਹੈ | ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਉਚਿੱਤ ਸਲਾਹਾਂ ਦਿੱਤੀਆਂ ਜਾਣਗੀਆਂ | ਕੈਂਪ ਵਿਚ ਡਾਕਟਰੀ ਸਲਾਹ, ਫਿਜ਼ੀਉਥੈਰੇਪੀ, ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ ਟੈੱਸਟ ਅਤੇ ਈ.ਸੀ.ਜੀ. ਵਰਗੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ ਕਿਡਨੀ ਸਟੋਨ, ਗਾਲਸਟੋਨ, ਹਰਨੀਆ, ਮੋਟਾਪਾ (ਬੈਰੀਆਟਿ੍ਕ ਸਰਜਰੀ), ਫਾਇਬਰਾਇਡ, ਕੈਂਸਰ ਕੇਅਰ, ਪ੍ਰੋਸਟੇਟ ਦੀ ਸਮੱਸਿਆ, ਹੱਡੀਆਂ ਅਤੇ ਜੋੜਾਂ ਦੇ ਰੋਗਾਂ ਦੇ ਨਾਲ ਨਾਲ ਮਿਰਗੀ ਦੇ ਦੌਰੇ ਅਤੇ ਅਧਰੰਗ ਵਰਗੀਆਂ ਸੰਬੰਧਿਤ ਬਿਮਾਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ | ਇਸ ਮੌਕੇ ਨਿਊਰੋਲੋਜੀ ਸਪੈਸ਼ਲਿਸਟ ਡਾ. ਇਰਾ ਚੌਧਰੀ ਡੀ.ਐਮ. ਨਿਊਰੋਲੋਜੀ ਵਲੋਂ ਹੈਲਥ ਟਾਕ ਦਿੱਤਾ ਜਾਵੇਗਾ, ਜਿਸ ਵਿਚ ਉਹ ਸਟਰੋਕ, ਮਾਈਗ੍ਰੇਨ, ਮਿਰਗੀ ਦੇ ਦੌਰੇ ਅਤੇ ਅਧਰੰਗ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨਗੇ ਅਤੇ ਸਿਹਤਮੰਦ ਜੀਵਨਸ਼ੈਲੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ | ਇਸ ਉਪਰਾਲੇ ਵਿਚ ਮਨਜੀਤ ਸਿੰਘ ਦਿਓਲ, ਹਰਜੀਤ ਸਿੰਘ ਅਤੇ ਸ਼ਰਨਜੀਤ ਸਿੰਘ ਸਿੱਬਲ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲੈਣ | ਮੈਸ ਪ੍ਰੋਲਾਈਫ ਹਸਪਤਾਲ ਵਲੋਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਿਹਤ ਕੈਂਪ ਲਗਾਤਾਰ ਲਗਾਉਣ ਦੀ ਯੋਜਨਾ ਬਣਾਈ ਗਈ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚ ਸਕਣ |

Ad Position 22
No active advertisement
ਪਿਛਲੀ ਖ਼ਬਰ ਬਾਲ ਸੰਭਾਲ 'ਚ ਇਕ ਨਵਾਂ ਮੀਲ-ਪੱਥਰ <br/> ਅਗਲੀ ਖ਼ਬਰ ਇਆਲੀ ਦਾ ਕਨਵੀਨਰ ਚੁਣੇ ਜਾਣਾ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਨਵੀਂ ਕਿਰਨ-ਸਿੱਧੂ
Ad Position 24