13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਨਗਰ ਨਿਗਮ ਵਲੋਂ ਲਗਾਈ ਸੀਲ ਨੂੰ ਤੋੜਨ ਦੇ ਮਾਮਲੇ 'ਚ ਕੇਸ ਦਰਜ

Ad Position 21
No active advertisement
ਅਜੀਤ ਡੈਸਕ 26-04-2026
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਵਲੋਂ ਲਗਾਈ ਗਈ ਸੀਲ ਨੂੰ ਤੋੜਨ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਗਰ ਨਿਗਮ ਦੇ ਸਹਾਇਕ ਯੋਜਨਾਕਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਸ਼ਿਵਾ ਜੀ ਨਗਰ ਦੇ ਰਹਿਣ ਵਾਲੇ ਮਨੀਸ਼ ਕੁਮਾਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਵਲੋਂ ਆਪਣੇ ਰਿਹਾਇਸ਼ੀ ਮਕਾਨ ਵਿਚ ਦੋ ਦੁਕਾਨਾਂ ਦੀ ਉਸਾਰੀ ਕੀਤੀ ਸੀ, ਜੋ ਕਿ ਗੈਰ ਕਾਨੂੰਨੀ ਸੀ, ਜਿਸ ਕਾਰਨ ਨਗਰ ਨਿਗਮ ਵਲੋਂ ਉਥੇ ਸੀਲ ਲਗਾ ਦਿੱਤੀ ਗਈ ਸੀ, ਪਰ ਕਥਿਤ ਦੋਸ਼ੀ ਵਲੋਂ ਸੀਲ ਨੰੂ ਤੋੜ ਦਿੱਤਾ ਗਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਮੰਡੀ ਪ੍ਰਬੰਧਾਂ ਦੇ ਨਾਲ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ-ਇੰਚ: ਹਰਪ੍ਰੀਤ ਸਿੰਮਕ <br/> ਅਗਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਸੈਮੀਨਾਰ ਕਰਵਾਇਆ <br/>
Ad Position 24