ਲੁਧਿਆਣਾ, 25 ਅਪ੍ਰੈਲ (ਡਾ. ਤਰਲੋਚਨ ਸਿੰਘ)- ਮੈਡੀਵੇਜ ਹਸਪਤਾਲ, ਫ਼ਿਰੋਜ਼ਪੁਰ ਰੋਡ, ਲੁਧਿਆਣਾ ਵਲੋਂ ਸਾਈਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਨਿਊ ਸ਼ਿਮਲਾਪੁਰੀ ਵਿਖੇ 26 ਅਪ੍ਰੈਲ, ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ¢ ਕੈਂਪ ਵਿਚ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ ਅਤੇ ਲੋੜਵੰਦਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ¢ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਅਜਮੇਰ ਸਿੰਘ ਕਾਲੜਾ ਨੇ ਦੱਸਿਆ ਕਿ ਕੈਂਪ ਵਿਚ ਅÏਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਰੂਪ ਰਿਸ਼ਮਾ ਕÏਰ, ਹੱਡੀਆਂ ਦੇ ਮਾਹਿਰ ਡਾ. ਇਸ਼ਫਾਕ ਸਦੀਕ ਮੀਰ, ਨਿਊਰੋਲੋਜੀ ਦੇ ਮਾਹਿਰ ਡਾ. ਦੀਪ ਸ਼ਿਖਾ ਸਿੰਗਲਾ ਅਤੇ ਬੱਚਿਆਂ ਤੇ ਨਵਜਾਤ ਸ਼ਿਸ਼ੂਆਂ ਦੀਆਂ ਬਿਮਾਰੀਆਂ ਦੇ ਪੀ.ਜੀ.ਆਈ ਚੰਡੀਗੜ੍ਹ ਤੋਂ ਆਏ ਮਾਹਿਰ ਡਾ.ਅਮੀਰ ਡੋਗਰਾ ਮਰੀਜ਼ਾਂ ਦੀ ਜਾਂਚ ਕਰਨਗੇ | ਉਨ੍ਹਾਂ ਨੇ ਦੱਸਿਆ ਕਿ ਕੈਂਪ ਵਿਚ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ ਅਤੇ ਈ.ਸੀ.ਜੀ ਮੁਫ਼ਤ ਕੀਤੀ ਜਾਵੇਗੀ¢ ਉਨ੍ਹਾਂ ਹੋਰ ਦੱਸਿਆ ਕਿ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਉਨ੍ਹਾਂ ਦੀਆਂ ਬਿਮਾਰੀਆਂ ਲਈ ਭਵਿੱਖ ਵਿਚ ਕੀਤੇ ਜਾਣ ਵਾਲੇ ਟੈੱਸਟਾਂ ਵਿਚ ਹਸਪਤਾਲ ਵਲੋਂ ਭਾਰੀ ਛੂਟ ਦਿੱਤੀ ਜਾਵੇਗੀ¢ ਇਹਨਾਂ ਤੋਂ ਇਲਾਵਾ ਮਰੀਜ਼ਾਂ ਦੀ ਐਮ.ਆਰ.ਆਈ., ਸੀ.ਟੀ. ਸਕੈਨ, ਅਲਟਰਾਸਾਊਾਡ ਸਕੈਨ, ਐਕਸਰੇ, ਲੈਬਾਰਟਰੀ ਦੇ ਟੈੱਸਟ ਤੋਂ ਇਲਾਵਾ ਹੋਰ ਟੈਸਟ ਵੀ ਹਸਪਤਾਲ ਵਲੋਂ ਬਹੁਤ ਹੀ ਵਾਜਬ ਕੀਮਤ 'ਤੇ ਕੀਤੇ ਜਾਣਗੇ¢ ਕੈਂਪ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਧਾਨ ਡਾ. ਦੀਪਕ ਮੰਨਣ ਅਤੇ ਡਾਇਰੈਕਟਰ ਸਰੋਜ ਮੰਨਣ ਨੇ ਦੱਸਿਆ ਕਿ ਮਰੀਜ਼ਾਂ ਦੀ ਰਜਿਸਟਰੇਸ਼ਨ ਸਵੇਰੇ 9.00 ਵਜੇ ਸ਼ੁਰੂ ਕਰ ਦਿੱਤੀ ਜਾਵੇਗੀ¢ ਉਨ੍ਹਾਂ ਇਲਾਕਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਕੈਂਪ ਦਾ ਲਾਹਾ ਲੈਣ¢