14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦੀ ਵਿਦਿਆਰਥਣ ਵਲੋਂ ਪੰਜਾਬ ਯੂਨੀਵਰਸਿਟੀ 'ਚ ਪਹਿਲਾ ਸਥਾਨ ਪ੍ਰਾਪਤ <br/>

Ad Position 21
No active advertisement
ਅਜੀਤ ਡੈਸਕ 26-04-2026
ਲੁਧਿਆਣਾ, 25 ਅਪ੍ਰੈਲ (ਜਤਿੰਦਰ ਭੰਬੀ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਦੇ ਐਮ.ਬੀ.ਏ.ਸੀ.ਆਈ.ਟੀ. ਸਮੈਸਟਰ ਪਹਿਲਾ ਦੀ ਵਿਦਿਆਰਥਣ ਜੋਤੀ ਨੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ | ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਲੁਧਿਆਣਾ ਦੇ ਐਮ.ਬੀ.ਏ.ਸੀ.ਆਈ.ਟੀ. ਸਮੈਸਟਰ ਪਹਿਲਾ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਦਸੰਬਰ 2025 ਦੇ ਨਤੀਜੇ ਸ਼ਾਨਦਾਰ ਰਹੇ | ਜੋਤੀ ਨੇ 81.2 ਫ਼ੀਸਦੀ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ | ਸਨੇਹਾ ਨੇ ਪੰਜਾਬ ਯੂਨੀਵਰਸਿਟੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਯੁਕਤੀ ਪੰਜਾਬ ਯੂਨੀਵਰਸਿਟੀ ਵਿਚ ਤੀਜੇ ਸਥਾਨ 'ਤੇ ਰਹੀ | ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਵਿਭਾਗ ਦੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਹੀ ਮਾਰਗਦਰਸ਼ਨ ਦੁਆਰਾ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਆਈ.ਸੀ.ਐੱਸ.ਈ. ਖੇਡਾਂ 'ਚ ਮਾਰੀਆਂ ਮੱਲ੍ਹਾਂ <br/> ਅਗਲੀ ਖ਼ਬਰ ਚੋਰੀ ਦੇ 7 ਮੋਟਰਸਾਈਕਲਾਂ ਤੇ ਇਕ ਐਕਟਿਵਾ ਸਮੇਤ ਵਿਅਕਤੀ ਕਾਬੂ
Ad Position 24