15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗੁਰਮਤਿ ਗ੍ਰੰਥੀ ਸਭਾ ਨੇ ਕੀਤੀਆਂ ਅਹਿਮ ਵਿਚਾਰਾਂ <br/>

Ad Position 21
No active advertisement
ਅਜੀਤ ਡੈਸਕ 26-04-2026
ਡਾਬਾ/ਲੁਹਾਰਾ, 25 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਗੁਰਮਤਿ ਗ੍ਰੰਥੀ ਸਭਾ (ਰਜਿ) ਇੰਟਰਨੈਸ਼ਨਲ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਰੇਰੂ ਸਾਹਿਬ ਲੁਹਾਰਾ ਵਿਖੇ ਸਭਾ ਦੀ ਹੰਗਾਮੀ ਮੀਟਿੰਗ ਪ੍ਰਧਾਨ ਭਾਈ ਸਤਨਾਮ ਸਿੰਘ ਮੁਸਾਫਿਰ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਵੱਖ-ਵੱਖ ਮਹੱਲਿਆਂ ਦੇ ਗ੍ਰੰਥੀ ਸਾਹਿਬਾਨ ਅਤੇ ਪਾਠੀ ਸਾਹਿਬਾਨ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਉਨ੍ਹਾਂ ਵਲੋਂ ਦੋ ਸਾਲ ਬਾਅਦ ਹੋਣ ਵਾਲੀ ਸਭਾ ਦੀ ਚੋਣ ਅਤੇ ਸਭਾ ਦੇ ਮੈਂਬਰਾਂ ਦੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਵਲੋਂ ਮਹਿੰਗਾਈ ਨੂੰ ਮੁੱਖ ਰੱਖਦਿਆਂ ਪਾਠੀ ਸਿੰਘਾਂ ਲਈ ਸ੍ਰੀ ਅਖੰਡ ਪਾਠ ਸਾਹਿਬ, ਸ੍ਰੀ ਸਹਿਜ ਪਾਠ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਲਾਵਾਂ, ਕੀਰਤਨ ਦੀਆਂ ਭੇਟਾਵਾਂ ਦੇ ਵਿਚ ਬਦਲਾਓ ਵੀ ਕੀਤਾ ਗਿਆ, ਜੋ ਕਿ ਸ਼ਹਿਰ ਦੇ ਹਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਪ੍ਰਧਾਨ ਸਾਹਿਬ ਤੱਕ ਇਹ ਬਦਲੀ ਹੋਈ ਭੇਟਾ ਦੇ ਕਾਰਡ ਜਲਦੀ ਹੀ ਪਹੁੰਚਦੇ ਹੋ ਜਾਣਗੇ | ਉਨ੍ਹਾਂ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵਲੋਂ ਜੋ ਭੇਟਾਵਾਂ ਨਿਸ਼ਚਿਤ ਕੀਤੀਆਂ ਗਈਆਂ ਹਨ | ਉਨ੍ਹਾਂ ਅਨੁਸਾਰ ਹੀ ਆਪਣੀ ਸੰਗਤਾਂ ਵਿਚ ਲਾਗੂ ਕਰਨ ਦੀ ਕਿ੍ਪਾਲਤਾ ਕਰਨ | ਇਸ ਮੌਕੇ ਜਨਰਲ ਸਕੱਤਰ ਚਰਨਜੀਤ ਸਿੰਘ ਚੰਦਨ, ਭਾਈ ਦਿਆ ਸਿੰਘ, ਗੁਰਬਾਜ਼ ਸਿੰਘ, ਜਗਦੀਪ ਸਿੰਘ, ਦਰਬਾਰਾ ਸਿੰਘ, ਨਰਿੰਦਰ ਸਿੰਘ, ਸਕਿੰਦਰ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਕਰਮਜੀਤ ਸਿੰਘ ਨਾਗੀ, ਪਰਮਜੀਤ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਸਭਾ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਥੇ. ਛੋਟੇਪੁਰ ਵਲੋਂ ਜ਼ਿਲ੍ਹਾ ਜਥੇਬੰਦਕ ਢਾਂਚੇ ਦੇ ਚੁਣੇ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/>
Ad Position 24