29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸੂਬੇ ਦੇ ਲੋਕ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਕਾਹਲੇ-ਵਾਲੀਆ

Ad Position 21
No active advertisement
ਅਜੀਤ ਡੈਸਕ 27-04-2026
• ਕਿਹਾ, ਹਲਕਾ ਸਾਹਨੇਵਾਲ ਦੀਆਂ ਖਸਤਾ ਹਾਲ ਸੜਕਾਂ ਹੋਣ ਕਰਕੇ ਆਉਣਾ ਜਾਣਾ ਹੋਇਆ ਔਖਾ
ਭਾਮੀਆਂ ਕਲਾਂ, 26 ਅਪ੍ਰੈਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਅਕਾਲੀ ਆਗੂ ਅਤੇ ਪਿੰਡ ਮੇਹਰਬਾਨ ਦੇ ਸਾਬਕਾ ਸਰਪੰਚ ਗੁਰਸੇਵਕ ਸਿੰਘ ਵਾਲੀਆ ਨੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਡਗਮਗਾ ਗਈ ਹੈ ਅਤੇ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ | ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਦੇਖਦੇ ਹੋਏ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵਿਸ਼ਵਾਸ ਉਠ ਗਿਆ, ਕਿਉਂਕਿ ਆਏ ਦਿਨ ਹੋਣ ਵਾਲੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜੋ ਕਿ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਇਸ ਦੇ ਉਲਟ ਗੈਂਗਸਟਰਾਂ ਦੇ ਹੌਂਸਲੇ ਦਿਨ-ਬ-ਦਿਨ ਬੁਲੰਦ ਹੋ ਰਹੇ ਹਨ | ਇਸ ਕਰਕੇ ਸੂਬੇ ਦੇ ਲੋਕ ਹੁਣ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗ ਗਏ ਹਨ | ਉਨ੍ਹਾਂ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਕਾ ਸਾਹਨੇਵਾਲ ਵਿਕਾਸ ਕਾਰਜਾਂ ਨੂੰ ਤਰਸ ਰਿਹਾ ਹੈ, ਪਿੰਡਾਂ ਨੂੰ ਜਾਣ ਵਾਲੀ ਹਰ ਇਕ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਜਿੱਥੇ ਪੰਜਾਬ ਅੰਦਰ ਚਹੁੰ ਮਾਰਗੀ ਸੜਕਾਂ ਬਣੀਆਂ, ਉਥੇ ਹੀ ਹਲਕਾ ਸਾਹਨੇਵਾਲ ਅੰਦਰ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਬੇਮਿਸਾਲ ਵਿਕਾਸ ਕਾਰਜ ਹੋਏ | ਇਸ ਕਰਕੇ ਲੋਕ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਅਕਾਲੀ ਦਲ ਦੀ ਸਰਕਾਰ ਲਿਆ ਕੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾ ਸਕੇ | ਵਾਲੀਆ ਨੇ ਕਿਹਾ ਸੂਬੇ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਅਨਿਲ ਸਰੀਨ ਨੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਪ੍ਰਦਰਸ਼ਨਾਂ ਨੰੂ ਬੌਖਲਾਹਟ ਕਰਾਰ ਦਿੱਤਾ ਅਗਲੀ ਖ਼ਬਰ ਸਾਡੇ ਨੌਜਵਾਨ ਵੋਟਰ ਲੋਕਤੰਤਰ ਦੀ ਨੀਂਹ ਹਨ- ਡਾ. ਅਮਰਦੀਪ ਗੁਪਤਾ <br/>
Ad Position 24