29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

1 ਨੂੰ ਗੇਟ ਰੈਲੀਆਂ, 10 ਨੂੰ ਟਰਾਂਸਪੋਰਟ ਮੰਤਰੀ ਦੇ ਘਰ ਅੱਗੇ ਧਰਨਾ ਤੇ 25 ਮਈ ਤੋਂ ਤਿੰਨ ਰੋਜ਼ਾ ਹੜਤਾਲ ਸਮੇਤ ਤਿੱਖੇ ਸੰਘਰਸ਼ ਦਾ ਐਲਾਨ-ਕਮਲ ਕੁਮਾਰ, ਰੇਸ਼ਮ ਸਿੰਘ ਗਿੱਲ

Ad Position 21
No active advertisement
ਅਜੀਤ ਡੈਸਕ 27-04-2026
ਲੁਧਿਆਣਾ, 26 ਅਪ੍ਰੈਲ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ 25/11 ਦੇ ਸੰਸਥਾਪਕ ਕਮਲ ਕੁਮਾਰ ਅਤੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਸਰਕਾਰ ਫ਼ੇਲ੍ਹ ਹੋ ਚੁੱਕੀ ਹੈ, ਸਾਰੇ ਵਿਭਾਗਾਂ ਦੀ ਲੁੱਟ ਸਿਖਰਾਂ 'ਤੇ ਜਾਰੀ ਹੈ | ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਸਰਕਾਰੀ ਟਰਾਂਸਪੋਰਟ ਦੇ ਵਿਚ ਸਰਕਾਰੀ ਬੱਸਾਂ ਪਾਉਣ ਦੀ ਬਜਾਏ ਪ੍ਰਾਈਵੇਟ ਕਿੱਲੋਮੀਟਰ ਸਕੀਮ ਨਿੱਜੀ ਮਾਲਕਾਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਆਪਣੇ ਚਹੇਤਿਆਂ ਦੀ ਬੱਸਾਂ ਪਵਾ ਕੇ ਨਿੱਜੀ ਕਿੱਲੋਮੀਟਰ ਸਕੀਮ ਬੱਸਾਂ ਨੂੰ ਆਪਣੀ ਪਾਰਟੀ ਦੀ ਰੰਗਤ ਦੇ ਕੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਸਾਫ਼ ਅਤੇ ਸਪਸ਼ਟ ਹੁੰਦਾ ਹੈ ਕਿ ਸਰਕਾਰ ਅਤੇ ਟਰਾਂਸਪੋਰਟ ਦੇ ਸੀਨੀਅਰ ਅਧਿਕਾਰੀ ਵਿਭਾਗਾਂ ਦੀ ਲੁੱਟ ਨੂੰ ਰਲ ਮਿਲ ਕੇ ਪ੍ਰਾਈਵੇਟ ਆਪ੍ਰੇਟਰਾਂ ਨੂੰ ਸਰਕਾਰੀ ਅਦਾਰੇ ਵਿਚ ਦਾਖਲ ਕਰਕੇ ਕਰੱਪਸ਼ਨ ਦੇ ਰਸਤੇ ਖੋਲ੍ਹ ਰਹੇ ਹਨ ਅਤੇ ਨੌਜਵਾਨਾਂ ਦੇ ਰੋਜ਼ਗਾਰ ਖਤਮ ਕਰਨ ਵਾਲੀਆਂ ਪ੍ਰਾਈਵੇਟ ਬੱਸਾਂ ਨੂੰ ਇਤਿਹਾਸ ਵਿਚ ਪਹਿਲੀ ਵਾਰ ਸਰਕਾਰੀ ਤੰਤਰ ਦੀ ਦੂਰਵਰਤੋ ਕਰਕੇ ਕਿਸੇ ਮੁੱਖ ਮੰਤਰੀ ਨੇ ਝੰਡੀ ਦਿੱਤੀ ਹੈ | ਮੌਜੂਦਾ ਸਰਕਾਰ ਦੇ ਚਾਰ ਸਾਲ ਦੌਰਾਨ 500 ਤੋਂ ਵੱਧ ਬੱਸਾਂ ਕੰਡਮ ਹੋ ਗਈਆਂ ਹਨ ਅਤੇ ਇਕ ਵੀ ਬੱਸ ਵਿਭਾਗਾਂ ਵਿਚ ਨਵੀਂ ਨਹੀਂ ਪਾਈ, ਉਲਟਾ ਸਪੇਅਰ ਪਾਰਟ ਟਾਇਰ, ਬੈਟਰੀਆਂ ਦੀ ਘਾਟ ਕਾਰਨ ਨਵੀਆਂ ਸੈਂਕੜੇ ਬੱਸਾਂ ਡਿਪੂਆਂ ਦਾ ਸ਼ਿੰਗਾਰ ਬਣ ਕੇ ਖੜੀਆਂ ਹਨ | ਸਰਕਾਰੀ ਟਰਾਂਸਪੋਰਟ ਦਾ ਨੁਕਸਾਨ ਹੋ ਰਿਹਾ ਹੈ | ਕੈਸ਼ੀਅਰ ਬਲਜੀਤ ਸਿੰਘ, ਸੀ. ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ, ਜੁਆਇੰਟ ਜਗਤਾਰ ਸਿੰਘ, ਜਲੋਰ ਸਿੰਘ, ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਦਫ਼ਤਰੀ ਸਕੱਤਰ ਰੋਹੀ ਰਾਮ, ਮੀਤ ਪ੍ਰਧਾਨ ਪ੍ਰਦੀਪ ਕੁਮਾਰ ਨੇ ਬੋਲਦਿਆਂ ਕਿਹਾ ਕਿ ਕਿੱਲੋਮੀਟਰ ਸਕੀਮ ਬੰਦ ਕਰਨ, ਪੱਕੇ ਕਰਨ, ਠੇਕੇਦਾਰ ਵਿਚੋਲੀਏ ਬਾਹਰ ਕੱਢਣ ਸਮੇਤ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਜਾਵੇ, ਸੰਘਰਸ਼ ਦੌਰਾਨ ਕੀਤੇ ਪਰਚੇ ਰੱਦ ਕੀਤੇ ਜਾਣ, ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਮਜ਼ਦੂਰ ਦਿਵਸ 'ਤੇ 1 ਮਈ ਨੂੰ ਝੰਡੇ ਦੀ ਰਸਮ ਅਤੇ ਗੇਟ ਰੈਲੀਆਂ ਕਰਕੇ ਬੱਸ ਸਟੈਂਡਾਂ ਵਿਚ 2 ਘੰਟੇ ਲਈ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਮੰਗਾਂ ਪ੍ਰਤੀ ਪ੍ਰਚਾਰ ਕੀਤਾ ਜਾਵੇਗਾ | ਇਸ ਉਪਰੰਤ 10 ਮਈ ਨਵੇਂ ਬਣੇ ਟਰਾਂਸਪੋਰਟ ਮੰਤਰੀ ਦੇ ਹਲਕੇ ਵਿਚ ਸ਼ਾਂਤਮਈ ਰੋਸ ਰੈਲੀ ਕੀਤੀ ਜਾਵੇਗੀ, 15 ਮਈ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ 18 ਮਈ ਨੂੰ ਸੰਕੇਤਕ ਹੜਤਾਲ ਕੀਤੀ ਜਾਵੇਗੀ | ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਗੇਟਾਂ ਅੱਗੇ ਧਰਨਾ ਅਤੇ ਮੰਗ ਪੱਤਰ ਸੌਂਪਿਆ ਜਾਣਗੇ ਅਤੇ ਮਿਤੀ 25-26-27 ਮਈ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਹੋਵੇਗੀ | ਮੀਟਿੰਗ ਵਿਚ ਰਣਜੀਤ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਨਿਰਪਾਲ ਸਿੰਘ ਪੱਪੂ, ਭੁੱਲਰ ਬਠਿੰਡਾ ਆਦਿ ਆਗੂ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਹਲਕਾ ਗਿੱਲ ਅੰਦਰ ਬਾੜੇਵਾਲ ਦੀ ਪਲੇਠੀ ਮੀਟਿੰਗ 'ਚ ਵਰਕਰ ਤੇ ਮੁਹਤਬਰ ਵੱਡੀ ਗਿਣਤੀ ਵਿਚ ਪੁੱਜੇ ਅਗਲੀ ਖ਼ਬਰ 'ਆਪ' ਲੁਧਿਆਣਾ ਸ਼ਹਿਰੀ ਵਲੋਂ ਰਜਿੰਦਰ ਗੁਪਤਾ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੇ ਵਿਰੋਧ ਵਿਚ ਪੁਤਲਾ ਫੂਕ ਪ੍ਰਦਰਸ਼ਨ
Ad Position 24