ਲੁਧਿਆਣਾ, 26 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਵਾਟਰ ਐਂਡ ਵੇਸਟ ਮੈਨੇਜਮੈਂਟ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪਾਰਸ ਡੇਅਰੀ, ਰਾਕੇਸ਼ ਡੇਅਰੀ, ਰਾਮ ਮਿਲਣ ਡੇਅਰੀ, ਪਾਲ ਡੇਅਰੀ, ਹਰਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਬੁੱਢੇ ਦਰਿਆ ਵਿਚ ਗੰਦਗੀ ਸੁੱਟੀ ਜਾ ਰਹੀ ਸੀ, ਜਿਸ ਕਾਰਨ ਪ੍ਰਦੂਸ਼ਣ ਨੂੰ ਵੱਧ ਰਿਹਾ ਸੀ, ਜਿਸ 'ਤੇ ਇਹ ਮਾਮਲਾ ਦਰਜ ਕੀਤਾ ਗਿਆ | ਇਕ ਹੋਰ ਅਜਿਹੇ ਮਾਮਲੇ ਵਿਚ ਥਾਣਾ ਪੀ.ਏ.ਯੂ. ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਇੰਜੀਨੀਅਰ ਓ. ਐਂਡ ਐਮ. ਸੈਲ ਨਗਰ ਨਿਗਮ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਵੀਰ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ¢ ਪੀ.ਏ.ਯੂ. ਦੀ ਪੁਲਿਸ ਨੇ ਜਿਨ੍ਹਾਂ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਉਨ੍ਹਾਂ ਵਿਚ ਕਾਲੂ, ਚਾਜੂ ਰਾਮ, ਮੇਲਾ ਰਾਮ, ਗੁਰਸੇਵਕ ਸਿੰਘ, ਜਗਦੇਵ ਸਿੰਘ ਸ਼ਾਮਿਲ ਹਨ¢ ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢