ਲੁਧਿਆਣਾ, 26 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਾਬਾ ਸੁਖਬੀਰ ਸਿੰਘ ਖਾਲਸਾ ਵਲੋਂ ਵਿਸ਼ੇਸ਼ ਤÏਰ 'ਤੇ ਸ਼ਿਰਕਤ ਕੀਤੀ ਅਤੇ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ | ਇਹ ਸਮਾਗਮ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕÏਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਦੇ ਪਰਿਵਾਰ ਵਲੋਂ ਕਰਵਾਇਆ ਗਿਆ | ਇਸ ਮÏਕੇ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਦੇ ਸਰਪ੍ਰਸਤ ਬਾਬਾ ਸੁਖਬੀਰ ਸਿੰਘ ਖਾਲਸਾ ਨੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉਥੇ ਗੁਰਬਾਣੀ ਦੇ ਸ਼ਬਦਾਂ ਦੀ ਕਥਾ ਕਰਕੇ ਸੰਗਤਾਂ ਨਾਮ ਸਿਮਰਨ ਦੀ ਮਹੱਤਤਾ ਤੋਂ ਜਾਣੂ ਕਰਵਾ ਕੇ ਸਿੱਖੀ ਦੇ ਮਾਰਗ ਵਿਚ ਪਰਪੱਕ ਹੋਣ ਦੀ ਤਾਕੀਦ ਕੀਤੀ | ਇਸ ਸ਼ੁਕਰਾਨਾ ਸਮਾਗਮ ਅੰਦਰ ਉਚੇਚੇ ਤÏਰ 'ਤੇ ਪੁੱਜੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਮੱਖੂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸੁਖਸਾਗਰ ਸੇਵਾ ਸੁਸਾਇਟੀ ਜਗਰਾਉਂ, ਲਾਰਡ ਮਹਾਂਵੀਰ ਹੋਮਿਓਪੈਥਿਕ ਮੈਡੀਕਲ ਕਾਲਜ ਦੇ ਨਿੱਘੇ ਸਹਿਯੋਗ ਨਾਲ ਫ਼ਰੀ ਹੋਮਿਓਪੈਥਿਕ ਮੈਡੀਕਲ ਕੈਂਪ ਵੀ ਲਗਾਇਆ ਗਿਆ | ਇਸ ਮÏਕੇ ਕੇ.ਕੇ. ਬਾਵਾ, ਜਸਵੰਤ ਸਿੰਘ ਛਾਪਾ, ਪ੍ਰਧਾਨ ਰਾਜਵਿੰਦਰ ਸਿੰਘ ਵੋਹਰਾ, ਅਜੀਤ ਸਿੰਘ ਬੱਤਰਾ, ਐਡਵੋਕੇਟ ਗਗਨਪ੍ਰੀਤ ਸਿੰਘ, ਪ੍ਰਸ਼ੋਤਮ ਸਿੰਘ, ਐਡਵੋਕੇਟ ਪਰਵਿੰਦਰ ਸਿੰਘ ਬਤਰਾ, ਗੁਰਬਚਨ ਸਿੰਘ ਤਨੇਜਾ, ਦਿਲਪ੍ਰੀਤ ਸਿੰਘ ਤਨੇਜਾ, ਹਰਵਿੰਦਰ ਪਾਲ ਸਿੰਘ ਬਤਰਾ, ਗੁਰਪ੍ਰੀਤ ਸਿੰਘ ਵਿਕੀ ਬਤਰਾ, ਸਤਿੰਦਰਪਾਲ ਸਿੰਘ ਟੀਟੂ, ਗੁਰਦੀਪ ਸਿੰਘ ਗਰੇਵਾਲ ਹਾਜ਼ਰ ਸਨ |